Connect with us

ਲੁਧਿਆਣਾ ਨਿਊਜ਼

ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ

Published

on

ਲੁਧਿਆਣਾ, 29 ਮਈ : ਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅੰਦਰ ਵੱਖ-ਵੱਖ ਥਾਵਾਂ ‘ਤੇ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸਮੀਖਿਆ ਦੌਰਾਨ ਨਈਅਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਦੀਪਕ ਭਾਟੀਆ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਜਗਰਾਉਂ (ਡਾ.ਡੀ.ਐਸ. ਦੇਵ ਪ੍ਰੀਖਿਆ ਹਾਲ) ਅਤੇ ਦਾਖਾ (ਡਾ. ਸੁਖਦੇਵ ਸਿੰਘ ਭਵਨ) ਵਿਖੇ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਵੋਟਾਂ ਦੀ ਗਿਣਤੀ 4 ਜੂਨ ਨੂੰ ਸਖ਼ਤ ਸੁਰੱਖਿਆ ਹੇਠ ਹੋਵੇਗੀ। ਇਸ ਤੋਂ ਇਲਾਵਾ, ਸ਼ਾਂਤੀਪੂਰਵਕ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕੇਂਦਰਾਂ ‘ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣਗੇ।

ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਵਧੀਕ ਮੁੱਖ ਚੋਣ ਅਫ਼ਸਰ ਨੂੰ ਕਾਊਂਟਿੰਗ ਟੇਬਲ, ਕਾਊਂਟਿੰਗ ਰਾਊਂਡ, ਏਜੰਟਾਂ ਦੀ ਗਿਣਤੀ, ਪੋਲਿੰਗ ਸਟਾਫ਼ ਅਤੇ ਮੀਡੀਆ ਸੈਂਟਰਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਨੇ ਸ਼ਾਂਤਮਈ ਅਤੇ ਪਾਰਦਰਸ਼ੀ ਗਿਣਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

Facebook Comments

Trending