Connect with us

ਖੇਤੀਬਾੜੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਲਗਾਇਆ ਪਰਾਲੀ ਨਾ ਸਾੜਨ ਸੰਬੰਧੀ ਕੈਂਪ

Published

on

The Agriculture and Farmers Welfare Department organized a camp on non-burning of stubble

ਲੁਧਿਆਣਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਪਿੰਡ ਤਲਵੰਡੀ ਕਲਾਂ ਵਿਖੇ ਸੀ.ਆਰ.ਐਮ. ਸਕੀਮ ਤਹਿਤ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਜਸਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਜ਼ਮੀਨ ਵਿਚ ਜਜ਼ਬ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲੇ ਮਾੜੇ ਨਤੀਜੇ ਜਿਵੇਂ ਵਾਤਾਵਰਨ ਪ੍ਰਦੂਸ਼ਣ, ਜ਼ਮੀਨ ਦੀ ਸਿਹਤ ਖ਼ਰਾਬ ਹੋਣਾ, ਸੂਖਮ ਜੀਵਾਂ ਦਾ ਖ਼ਤਮ ਹੋਣਾ ਆਦਿ ਦਾ ਬਚਾਓ ਹੋ ਸਕਦਾ ਹੈ। ਉਨ੍ਹਾਂ ਵਿਭਾਗ ਦੀਆਂ ਹੋਰ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਡਾ. ਅਭਿਜੀਤ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਨੇ ਕਣਕ ਦੇ ਨਵੇਂ ਬੀਜ, ਕਣਕ ਦੇ ਬੀਜਾਂ ਨੂੰ ਸੋਧ ਕੇ ਬਿਜਾਈ ਕਰਨਾ ਅਤੇ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਡਾ. ਧੰਨਰਾਜ ਖੇਤੀਬਾੜੀ ਵਿਕਾਸ ਅਫ਼ਸਰ (ਜ.ਕ.) ਨੇ ਕਿਸਾਨਾਂ ਨੂੰ ਝੋਨੇ ਦੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Facebook Comments

Trending