Connect with us

ਪੰਜਾਬੀ

ਅਕਾਲੀ ਦਲ ਦੀ ਸਰਕਾਰ ਨੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਨਿਵਾਜਿਆ – ਸ਼ਿਵਾਲਿਕ

Published

on

The Akali Dal government has provided basic amenities to the people - Shivalik

ਲੁਧਿਆਣਾ :  ਹਲਕਾ ਗਿੱਲ ਅੰਦਰ ਅਕਾਲੀ-ਬਸਪਾ ਗੱਠਜੋੜ ਦੇ ਵਰਕਰਾਂ ਦਾ ਝੁੱਲ ਰਿਹਾ ਤੂਫ਼ਾਨ ਸਾਬਤ ਕਰਦਾ ਹੈ ਕਿ ਪੰਜਾਬ ਅੰਦਰ ਆਉਣ ਵਾਲੀ ਸਰਕਾਰ ਗੱਠਜੋੜ ਦੀ ਹੀ ਹੋਵੇਗੀ, ਕਿਉਂਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਲਾਰੇ ਅਤੇ ਵਾਅਦੇ ਲਾ ਕੇ ਹੀ ਡੰਗ ਟਪਾਇਆ।

ਇਹ ਵਿਚਾਰ ਹਲਕਾ ਗਿੱਲ ਤੋਂ ਗੱਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਪਿੰਡ ਪੱਤੀ ਛੋਅਲੇ ਤੇ ਕਪੂਰ ਸਿੰਘ ਵਾਲਾ ਦੀ ਸਾਂਝੀ ਇਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ। ਸ. ਸ਼ਿਵਾਲਿਕ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਵੱਧ ਲੋਕ ਭਲਾਈ ਦੀਆਂ ਸਕੀਮਾਂ ਅਤੇ ਬੁਨਿਆਦੀ ਸਹੂਲਤਾਂ ਦੇ ਕੇ ਨਿਵਾਜਿਆ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਫਿਰ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਰਕਾਰ ਲਿਆਵੋ ਅਸੀਂ ਤੁਹਾਡੇ ਨਾਲ ਜੋ ਵਾਅਦਾ ਕਰਾਂਗੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਕੇ ਲੋਕ ਹਿਤੈਸ਼ੀ ਹੋਣ ਦਾ ਸਬੂਤ ਦੇਵਾਂਗੇ। ਇਸ ਮੌਕੇ ਪੱਤੀ ਛੋਅਲੇ ਤੇ ਕਪੂਰ ਸਿੰਘ ਵਾਲਾ ਦੇ ਅਕਾਲੀ ਵਰਕਰਾਂ ਨੇ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਲੱਡੂਆਂ ਨਾਲ ਤੋਲ ਕੇ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ।

Facebook Comments

Trending