Connect with us

ਅਪਰਾਧ

ਪੰਜਾਬ ‘ਚ ਡੇਰੇ ਦੇ ਆਗੂ ਨਾਲ ਹੋਈ ਵੱਡੀ ਘ. ਟਨਾ, ਕ. ਤਲ ਕਰਕੇ…

Published

on

ਗੋਨਿਆਣਾ : ਜ਼ਿਲ੍ਹਾ ਪੁਲੀਸ ਨੇ ਡੇਰਾ ਮੁਖੀ ਨੂੰ ਅਗਵਾ ਕਰਕੇ ਕਤਲ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।ਐਸ.ਐਸ.ਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਬੀਤੀ 26 ਦਸੰਬਰ ਨੂੰ ਪੂਰਨ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਬਲਿਆਣਾ ਨੇ ਥਾਣਾ ਸਦਰ ਨੂੰ ਇਤਲਾਹ ਦਿੱਤੀ ਸੀ ਕਿ ਉਸ ਦਾ ਭਰਾ ਬਖਤੌਰ ਸਿੰਘ ਪੁੱਤਰ ਉਜਾਗਰ ਸਿੰਘ 23 ਦਸੰਬਰ ਤੋਂ ਲਾਪਤਾ ਹੈ, ਜੋ ਅਜੇ ਤੱਕ ਘਰ ਵਾਪਸ ਨਹੀਂ ਆਇਆ।

ਇਸ ’ਤੇ ਪੁਲੀਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਬਖਤੌਰ ਸਿੰਘ ਨੂੰ ਗੁਰਪ੍ਰੀਤ ਕੌਰ ਨੇ ਸਾਥੀਆਂ ਸਮੇਤ ਪਿੰਡ ਦਾਨ ਸਿੰਘ ਵਾਲਾ ਤੋਂ ਅਗਵਾ ਕਰ ਲਿਆ ਸੀ।ਜਿਸ ਤੋਂ ਬਾਅਦ ਡੀ.ਐਸ.ਪੀ. ਭੁੱਚੋ ਰਵਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੇਹੀਆਂਵਾਲਾ ਥਾਣਾ ਇੰਚਾਰਜ ਜਸਵਿੰਦਰ ਕੌਰ ਦੀ ਅਗਵਾਈ ‘ਚ ਟੀਮ ਬਣਾਈ ਗਈ, ਜਿਸ ਨੇ ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ।

ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਬਖਤੌਰ ਸਿੰਘ ਦੀ ਕੁੱਟਮਾਰ ਕਰਕੇ ਉਸ ਦੀ ਲਾਸ਼ ਬਠਿੰਡਾ ਨਹਿਰ ਵਿੱਚ ਸੁੱਟ ਦਿੱਤੀ ਸੀ, ਜੋ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਥਾਣਾ ਖੇਤਰ ਤੋਂ ਬਰਾਮਦ ਹੋਈ ਹੈ।ਇਸ ਬਾਰੇ ਪਤਾ ਲੱਗਣ ‘ਤੇ ਉਹ ਮੋਹਾਲੀ ਵੱਲ ਭੱਜ ਗਏ, ਜਿਨ੍ਹਾਂ ਨੂੰ ਪੁਲਿਸ ਟੀਮ ਨੇ ਖਰੜ ਦੇ ਥਾਣਾ ਮਟੌਰ ਤੋਂ ਕਾਬੂ ਕਰ ਲਿਆ | ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਕੌਰ ਨੇ ਆਪਣੀ ਲੜਕੀ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਬਖਤੌਰ ਸਿੰਘ ਤੋਂ ਕਰੀਬ 7 ਲੱਖ ਰੁਪਏ ਉਧਾਰ ਲਏ ਸਨ।ਜਦੋਂ ਬਖਤੌਰ ਸਿੰਘ ਨੇ ਗੁਰਪ੍ਰੀਤ ਕੌਰ ਤੋਂ ਆਪਣੇ ਪੈਸੇ ਵਾਪਸ ਮੰਗੇ ਤਾਂ ਉਸ ਨੇ ਹੋਰ ਮੁਲਜ਼ਮਾਂ ਦੀ ਮਦਦ ਨਾਲ ਬਖਤੌਰ ਸਿੰਘ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਨੂੰ 23 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।

Facebook Comments

Trending