ਅਪਰਾਧ

ਨਹਿਰ ‘ਚੋਂ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ‘ਤੇ ਡਿੱਗਿਆ ਦੁੱਖ ਦਾ ਪਹਾੜ

Published

on

ਪਾਇਲ : ਪਾਇਲ ਪੁਲਸ ਨੇ ਜੋੜੇਪੁਲ ਨੇੜੇ ਗਰਿੱਡ ਦੋਲੋਵਾਲ ਸਥਿਤ ਨਹਿਰ ‘ਚੋਂ ਇਕ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਬਾਅਦ ‘ਚ ਮ੍ਰਿਤਕ ਦੀ ਪਛਾਣ ਅਭਿਸ਼ੇਕ ਪੁੱਤਰ ਵਰਿੰਦਰ ਕੁਮਾਰ ਵਾਸੀ ਵਾਰਡ ਨੰਬਰ 7, ਪਾਇਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਅਭਿਸ਼ੇਕ ਦੇ ਪਰਿਵਾਰ ਨੇ 4 ਮਈ ਨੂੰ ਪਾਇਲ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਲੜਕਾ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਹ ਸ਼ੁੱਕਰਵਾਰ ਰਾਤ ਕਰੀਬ 10 ਵਜੇ ਬਿਨਾਂ ਦੱਸੇ ਘਰੋਂ ਚਲਾ ਗਿਆ। ਕਾਫੀ ਭਾਲ ਕੀਤੀ ਗਈ ਪਰ ਉਹ ਨਹੀਂ ਮਿਲਿਆ।ਅੱਜ ਪਾਇਲ ਪੁਲੀਸ ਨੇ ਉਸ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਕਰਕੇ ਆਪਣੇ ਕਬਜ਼ੇ ਵਿੱਚ ਲੈ ਕੇ ਇਸ ਘਟਨਾ ਦੇ ਸਬੰਧ ਵਿੱਚ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਦੱਸ ਦੇਈਏ ਕਿ ਮ੍ਰਿਤਕ ਅਭਿਸ਼ੇਕ ਇਲੈਕਟ੍ਰੀਸ਼ੀਅਨ ਦਾ ਕੰਮ ਕਰਦਾ ਸੀ।

 

Facebook Comments

Trending

Copyright © 2020 Ludhiana Live Media - All Rights Reserved.