ਲੁਧਿਆਣਾ : ਥਾਣਾ ਜੋਧੇਵਾਲ ਅਧੀਨ ਪੈਂਦੇ ਗੁਰੂ ਪ੍ਰੀਤ ਨਗਰ ‘ਚ ਮੰਗਲਵਾਰ ਨੂੰ ਇਕ ਫੈਕਟਰੀ ਮਾਲਕ ਨੇ ਫੈਕਟਰੀ ‘ਚ ਕੰਮ ਕਰਨ ਵਾਲੀਆਂ ਲੜਕੀਆਂ ਅਤੇ ਉਸ ਦੇ ਪਰਿਵਾਰ ‘ਤੇ ਚੋਰੀ ਦੇ ਦੋਸ਼ ਲਗਾ ਕੇ ਉਨ੍ਹਾਂ ਦੇ ਮੂੰਹ ਕਾਲੇ ਕਰ ਦਿੱਤੇ ਅਤੇ ਗਲਾਂ ‘ਚ ਤਖਤੀਆਂ ਪਾ ਕੇ ਇਲਾਕੇ ‘ਚ ਘੁੰਮਾਇਆ।
ਇਸ ਤੋਂ ਬਾਅਦ ਪੁਲੀਸ ਵੱਲੋਂ ਫੈਕਟਰੀ ਮਾਲਕ, ਫੈਕਟਰੀ ਪ੍ਰਬੰਧਕ ਅਤੇ ਇੱਕ ਹੋਰ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਇਸ ਤੋਂ ਬਾਅਦ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਪੀੜਤਾ ਦੇ ਘਰ ਉਸ ਦੇ ਪਰਿਵਾਰ ਨੂੰ ਮਿਲਣ ਪਹੁੰਚੀ ਹੈ। ਇੱਥੇ ਮਹਿਲਾ ਕਮਿਸ਼ਨ ਦੇ ਚੇਅਰਮੈਨ ਰਾਜ ਲਾਲੀ ਗਿੱਲ ਪੀੜਤ ਪਰਿਵਾਰ ਨਾਲ ਗੱਲਬਾਤ ਕਰਦੇ ਹੋਏ।