Connect with us

ਪੰਜਾਬ ਨਿਊਜ਼

ਇਸ ਤਾਰੀਖ਼ ਨੂੰ ਹੋਵੇਗਾ ਪੰਜਾਬ ਕਾਂਗਰਸ ਦੇ CM ਚਿਹਰੇ ਦਾ ਐਲਾਨ

Published

on

The CM face of Punjab Congress will be announced on this date

ਲੁਧਿਆਣਾ :   ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨਿਆ ਗਿਆ ਹੈ, ਉੱਥੇ ਹੀ ਪੰਜਾਬ ਕਾਂਗਰਸ ‘ਤੇ ਲਗਾਤਾਰ ਸੀ. ਐੱਮ. ਚਿਹਰਾ ਐਲਾਨਣ ਦਾ ਦਬਾਅ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ 6 ਫਰਵਰੀ ਨੂੰ ਪੰਜਾਬ ਕਾਂਗਰਸ ਦੇ ਸੀ. ਐੱਮ. ਚਿਹਰਾ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਦੱਸਣਯੋਗ ਹੈ ਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀ. ਐੱਮ. ਚਿਹਰੇ ਦੀ ਦੌੜ ‘ਚ ਸਭ ਤੋਂ ਅੱਗੇ ਹਨ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਸੀ. ਐੱਮ. ਚਿਹਰੇ ਦੇ ਦਾਅਵੇਦਾਰ ਹਨ। ਇਸ ਸਬੰਧੀ ਮੁੱਖ ਮੰਤਰੀ ਚੰਨੀ ਵੀ ਇਹ ਗੱਲ ਕਹਿ ਚੁੱਕੇ ਹਨ ਕਿ ਕਾਂਗਰਸ ਆਗੂ ਰਾਹੁਲ ਗਾਂਧੀ 6 ਫਰਵਰੀ ਨੂੰ ਸੀ. ਐੱਮ. ਚਿਹਰੇ ਦਾ ਐਲਾਨ ਕਰਨਗੇ।

ਪੰਜਾਬ ‘ਚ ਮੁੱਖ ਮੰਤਰੀ ਦੀ ਕੁਰਸੀ ਲਈ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੱਧੂ ਵਿਚਕਾਰ ਮੁਕਾਬਲਾ ਹੈ। ਤੀਜਾ ਬਦਲ ਬਿਨਾ ਸੀ. ਐੱਮ ਚਿਹਰੇ ਦਾ ਚੋਣਾਂ ਲੜਨ ਦਾ ਹੈ। ਸੂਤਰਾਂ ਮੁਤਾਬਕ ਸਿੱਧੂ ਦੇ ਮੁਕਾਬਲੇ ਚਰਨਜੀਤ ਸਿੰਘ ਚੰਨੀ ਇਸ ਦੌੜ ‘ਚ ਕਾਫੀ ਅੱਗੇ ਹਨ।

ਮੁੱਖ ਮੰਤਰੀ ਚੰਨੀ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਕਈ ਵਿਧਾਇਕ ਵੀ ਇਹ ਗੱਲ ਕਹਿ ਰਹੇ ਹਨ ਕਿ ਚਰਨਜੀਤ ਸਿੰਘ ਚੰਨੀ ਦੇ ਸੀ. ਐੱਮ. ਚਿਹਰਾ ਰਹਿੰਦੇ ਉਨ੍ਹਾਂ ਦੇ ਜਿੱਤ ਦੇ ਵਧੀਆ ਚਾਂਸ ਹਨ।

Facebook Comments

Trending