Connect with us

ਪੰਜਾਬ ਨਿਊਜ਼

ਲੁਧਿਆਣਾ ਦੇ ਇਸ ਇਲਾਕੇ ‘ਚ ਮਚਿਆ ਹੰ. ਗਾਮਾ , ਜਾਣੋ ਕੀ ਹੈ ਮਾਮਲਾ

Published

on

ਲੁਧਿਆਣਾ : ਲੁਧਿਆਣਾ ‘ਚ ਭਿਆਨਕ ਹਾਦਸਾ ਹੋਣ ਕਾਰਨ ਬਿਜਲੀ ਗੁੱਲ ਹੋਣ ਦੀ ਖਬਰ ਮਿਲੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਗਲਤ ਸਾਈਡ ਤੋਂ ਆ ਰਹੀ ਟਰਾਲੀ ਨੇ ਬਿਜਲੀ ਦੇ ਟਰਾਂਸਫਾਰਮਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।ਦੱਸਿਆ ਜਾ ਰਿਹਾ ਹੈ ਕਿ ਟਰਾਲੀ ਤੂੜੀ ਨਾਲ ਭਰੀ ਹੋਈ ਸੀ ਅਤੇ ਬੈਕ ਕਰਦੇ ਸਮੇਂ ਜੱਸੀਆਂ ਨੇੜੇ ਮੋੜ ‘ਤੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ।

ਇਸ ਟੱਕਰ ਦੌਰਾਨ ਖੰਭੇ ਅਤੇ ਟਰਾਂਸਫਾਰਮਰ ਟੁੱਟ ਕੇ ਹੇਠਾਂ ਡਿੱਗ ਗਏ, ਜਿਸ ਕਾਰਨ ਪੂਰੇ ਇਲਾਕੇ ਦੀ ਬਿਜਲੀ ਗੁੱਲ ਹੋ ਗਈ। ਮੌਕੇ ’ਤੇ ਮੌਜੂਦ ਪਾਵਰਕੌਮ ਦੇ ਐਸਡੀਓ ਸ਼ਿਵ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਟਰਾਲੀ ਚਾਲਕ ਨੇ ਟਰਾਂਸਫਾਰਮਰ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਨਾਲ ਲੱਗਦੇ ਇਲਾਕੇ ਵਿੱਚ ਬਿਜਲੀ ਪ੍ਰਭਾਵਿਤ ਹੋਈ ਹੈ।ਡਰਾਈਵਰ ਨੂੰ ਪੁਲੀਸ ਹਵਾਲੇ ਕਰ ਦਿੱਤਾ ਗਿਆ। ਟਰਾਲੀ ਦੀ ਟੱਕਰ ਕਾਰਨ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਟਰਾਲੀ ਮਾਲਕ ਵੱਲੋਂ ਕੀਤੀ ਜਾਵੇਗੀ। ਫਿਲਹਾਲ ਪੁਲਸ ਡਰਾਈਵਰ ਤੋਂ ਪੁੱਛਗਿੱਛ ਕਰੇਗੀ ਅਤੇ ਲੋੜੀਂਦੀ ਕਾਰਵਾਈ ਵੀ ਕੀਤੀ ਜਾਵੇਗੀ।

ਇਸ ਦੌਰਾਨ ਖੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ ਕਿਉਂਕਿ ਟਰਾਂਸਫਾਰਮਰ ਦੇ ਨਾਲ ਹੀ ਸ਼ਰਾਬ ਦਾ ਠੇਕਾ ਵੀ ਹੈ ਜਿੱਥੇ ਅਕਸਰ ਲੋਕ ਆਉਂਦੇ-ਜਾਂਦੇ ਰਹਿੰਦੇ ਹਨ। ਟਰਾਲੀ ਬਾਰੇ ਤਾਂ ਇਹ ਵੀ ਦੱਸਣਾ ਬਣਦਾ ਹੈ ਕਿ ਅਜਿਹੇ ਮੋਡੀਫਾਈਡ ਵਾਹਨਾਂ ਨੂੰ ਸੜਕ ’ਤੇ ਚੱਲਣ ਦੀ ਇਜਾਜ਼ਤ ਕਿੱਥੋਂ ਮਿਲਦੀ ਹੈ।

 

Facebook Comments

Trending