Connect with us

ਪੰਜਾਬ ਨਿਊਜ਼

ਪੰਜਾਬ ਦੇ ਇਨ੍ਹਾਂ ਡਰਾਈਵਰਾਂ ਦੀ ਹਾਲਤ ਠੀਕ ਨਹੀਂ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

Published

on

ਚੰਡੀਗੜ੍ਹ : ਪੰਜਾਬ ਦੇ ਡਰਾਈਵਰਾਂ ਲਈ ਅਹਿਮ ਖਬਰ ਹੈ। ਦਰਅਸਲ, ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਨੇ ਟਾਸਕ ਫੋਰਸ ਟੀਮ ਦੇ ਮੈਂਬਰਾਂ ਦੇ ਸਹਿਯੋਗ ਨਾਲ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਫ਼ਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲੀ ਵਾਹਨਾਂ ਦੀ ਸਾਂਝੇ ਤੌਰ ‘ਤੇ ਜਾਂਚ ਕੀਤੀ।

ਇਸ ਮੌਕੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 13 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਚੈਕਿੰਗ ਟੀਮ ਨੇ ਸਕੂਲੀ ਵਾਹਨ ਚਾਲਕਾਂ ਨੂੰ ਸਪੱਸ਼ਟ ਕੀਤਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਸਕੂਲ ਮੁਖੀਆਂ ਅਤੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸਕੂਟੀ ਵਾਹਨਾਂ ਵਿੱਚ ਸੀਸੀਟੀਵੀ ਕੈਮਰੇ, ਖਿੜਕੀਆਂ ‘ਤੇ ਲੋਹੇ ਦੀਆਂ ਗਰਿੱਲਾਂ, ਫਸਟ ਏਡ ਬਾਕਸ ਆਦਿ ਲਗਾਉਣੇ ਜ਼ਰੂਰੀ ਹਨ।ਮਹਿਲਾ ਕੰਡਕਟਰਾਂ ਆਦਿ ਲਈ ਉਚਿਤ ਪ੍ਰਬੰਧ ਕਰਨ ਅਤੇ ਉਥੇ ਸਾਰੇ ਦਸਤਾਵੇਜ਼ ਆਪਣੇ ਕੋਲ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Facebook Comments

Trending