Connect with us

ਪੰਜਾਬੀ

ਝੂਠਾ ਕੇਸ ਪਾਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਅਦਾਲਤ ਨੇ ਪੁਲਿਸ ਮੁਖੀ ਨੂੰ ਜਾਂਚ ਕਰਨ ਦੇ ਦਿੱਤੇ ਹੁਕਮ

Published

on

The court directed the police chief to conduct an inquiry against the employees who had filed false cases

ਲੁਧਿਆਣਾ : -ਨੌਜਵਾਨ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਝੂਠਾ ਕੇਸ ਪਾਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਅਦਾਲਤ ਨੇ ਪੁਲਿਸ ਮੁਖੀ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਜੱਜ ਅਮਰਿੰਦਰਪਾਲ ਸਿੰਘ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਐੱਸ. ਐੱਸ. ਪੀ. ਖੰਨਾ ਨੂੰ ਇਹ ਹੁਕਮ ਜਾਰੀ ਕੀਤੇ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਜਗਦੀਪ ਸਿੰਘ ਉਰਫ ਹੈਪੀ ਵਾਸੀ ਪਿੰਡ ਤਰਖਾਣਾ ਮਾਛੀਵਾੜਾ ਨੂੰ 60 ਗ੍ਰਾਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ‘ਚ ਗਿ੍ਫ਼ਤਾਰ ਕੀਤਾ ਸੀ।

ਪੁਲਿਸ ਵਲੋਂ ਬਕਾਇਦਾ ਉਸ ਖ਼ਿਲਾਫ਼ ਚਲਾਨ ਅਦਾਲਤ ‘ਚ ਪੇਸ਼ ਕੀਤਾ ਗਿਆ, ਉਸ ਖ਼ਿਲਾਫ਼ ਮੁਕੱਦਮਾ ਚਲਾਇਆ ਗਿਆ, ਪਰ ਪੁਲਿਸ ਅਦਾਲਤ ‘ਚ ਨੌਜਵਾਨ ਖ਼ਿਲਾਫ਼ ਸਬੂਤ ਪੇਸ਼ ਨਹੀਂ ਕਰ ਸਕੀ ਜਿਸ ‘ਤੇ ਅਦਾਲਤ ਵਲੋਂ ਜਗਦੀਪ ਸਿੰਘ ਨੂੰ ਬਰੀ ਕਰ ਦਿੱਤਾ। ਜੱਜ ਵਲੋਂ ਆਪਣੇ 42 ਸਫ਼ਿਆਂ ਦੇ ਫ਼ੈਸਲੇ ‘ਚ ਪੁਲਿਸ ਖ਼ਿਲਾਫ਼ ਟਿੱਪਣੀਆਂ ਕੀਤੀਆਂ ਗਈਆਂ ਹਨ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਵਲੋਂ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਰਿੱਟ ਵੀ ਦਾਇਰ ਕੀਤੀ ਗਈ ਸੀ ਤੇ ਮਾਮਲੇ ਦੀ ਜਾਂਚ ਕਰਨ ਦੀ ਗੁਹਾਰ ਲਗਾਈ ਗਈ ਸੀ ਪਰ ਪੁਲਿਸ ਵਲੋਂ ਫਿਰ ਵੀ ਇਸ ਦੇ ਬਾਵਜੂਦ ਅਦਾਲਤ ‘ਚ ਚਲਾਨ ਪੇਸ਼ ਕਰ ਦਿੱਤਾ।

ਕਾਬੂ ਕੀਤੇ ਨੌਜਵਾਨ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਵਲੋਂ ਜਗਦੀਪ ਸਿੰਘ ‘ਤੇ ਝੂਠਾ ਨਸ਼ੇ ਦਾ ਕੇਸ ਪਾਇਆ ਗਿਆ ਸੀ। ਨੌਜਵਾਨ ਵਲੋਂ ਅਦਾਲਤ ਵਿਚ ਆਪਣੀ ਸਫ਼ਾਈ ‘ਚ ਕਈ ਸਬੂਤ ਪੇਸ਼ ਕੀਤੇ ਗਏ ਜਿਸ ‘ਤੇ ਅਦਾਲਤ ਨੇ ਸਹਿਮਤੀ ਪ੍ਰਗਟ ਕੀਤੀ, ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵਲੋਂ ਵੀ ਝੂਠਾ ਕੇਸ ਪਾਉਣ ਦੇ ਮਾਮਲੇ ‘ਚ ਸਹਾਇਕ ਸਬ ਇੰਸਪੈਕਟਰ ਕੀਮਤੀ ਲਾਲ ਖਿਲਾਫ਼ ਕੇਸ ਦਰਜ ਕੀਤਾ ਸੀ ਜੋ ਕਿ ਅਦਾਲਤ ‘ਚ ਅਜੇ ਲੰਬਿਤ ਹੈ।

Facebook Comments

Trending