ਪੰਜਾਬੀ
ਅਦਾਲਤ ਨੇ ਰੱਦ ਕੀਤੀ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ
Published
2 years agoon
ਜਾਣਕਾਰੀ ਮੁਤਾਬਕ ਫਰੀਦਕੋਟ ਜ਼ਿਲ੍ਹਾ ਅਦਾਲਤ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਕਾਰਨ ਹੁਣ ਸੁਖਬੀਰ ਬਾਦਲ ਦੀ ਮੁਸ਼ਕਿਲਾਂ ‘ਚ ਵਾਧਾ ਹੋ ਗਿਆ ਹੈ ਪਰ ਮਾਣਯੋਗ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਦਰਅਸਲ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਕੋਟਕਪੂਰਾ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਬੀਤੇ ਦਿਨੀਂ ਦੋ ਵਾਰ ਬਹਿਸ ਪੂਰੀ ਕਰਦਿਆਂ ਅਦਾਲਤ ਨੇ ਉਸਦਾ ਫ਼ੈਸਲਾ ਦੋਵੇਂ ਵਾਰ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਅਦਾਲਤ ਨੇ ਇਸ ‘ਤੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ।
You may like
-
ਰਿਸ਼ਵਤ ਦੇ ਮਾਮਲੇ ‘ਚ ਗ੍ਰਿਫਤਾਰ ਪਟਵਾਰੀ ਤੇ ਉਸ ਦੇ ਸਾਥੀਆਂ ਨੂੰ ਅਦਾਲਤ ‘ਚ ਕੀਤਾ ਪੇਸ਼, ਭੇਜਿਆ ਰਿਮਾਂਡ ‘ਤੇ
-
ਸਿੱਧੂ ਮੂਸੇਵਾਲਾ ਕਤਲ ਕੇਸ, ਅਦਾਲਤ ਵਿੱਚ ਪੇਸ਼ ਕੀਤੀ ਥਾਰ
-
CBI ਮਾਮਲੇ ‘ਚ CM ਅਰਵਿੰਦ ਕੇਜਰੀਵਾਲ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ 25 ਸਤੰਬਰ ਤੱਕ ਨਿਆਇਕ ਹਿਰਾਸਤ ‘ਚ ਕੀਤਾ ਵਾਧਾ
-
ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ
-
1984 Anti Sikh Riots: ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਬਾਰੇ ਅਦਾਲਤ ਦਾ ਵੱਡਾ ਫੈਸਲਾ : ਪੜ੍ਹੋ ਖ਼ਬਰ
-
ਰਿਸ਼ਵਤ ਲੈਂਦੇ ਫੜੇ ਗਏ ਏ.ਸੀ.ਪੀ. ਅਤੇ ਰੀਡਰ ਨੂੰ ਅਦਾਲਤ ‘ਚ ਪੇਸ਼ ਕਰਕੇ ਭੇਜਿਆ ਰਿਮਾਂਡ ‘ਤੇ