ਲੁਧਿਆਣਾ : ਡਿਪਟੀ ਡਾਇਰੈਕਟਰ ਡੇਅਰੀ ਬਲਵਿੰਦਰ ਸਿੰਘ ਦੀ ਦੇਖਰੇਖ ਹੇਠ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਬੀਜਾ (ਲੁਧਿਆਣਾ) ਵਿਖੇ ਡੇਅਰੀ ਸਿਖਲਾਈ ਕੋਰਸ ਚਲਾਏ ਜਾ ਰਹੇ ਹਨ। ਇਸ ਤਹਿਤ ਪ੍ਰੋਗਰਾਮ ਦੀ ਸ਼ੁਰੂਆਤ 5 ਅਪ੍ਰਰੈਲ ਤੋਂ ਕੀਤੀ ਜਾ ਰਹੀ ਹੈ।
ਇਨ੍ਹਾਂ ਸਿਖਲਾਈ ਕੋਰਸਾਂ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿੳਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐੱਸਐੱਨਐੱਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ ਤੇ ਗੰਡੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਤੇ ਵਰਤੋਂ, ਸਾਫ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਸਿਖਲਾਈ ਸਬੰਧੀ ਪੱਤਰ ਦੇਣ ਦੇ ਲਈ ਡੇਅਰੀ ਸਿਖਲਾਈ ਕੇਂਦਰ ਬੀਜਾ ਤੇ ਡਿਪਟੀ ਡਾਇਰੈਕਟਰ ਡੇਅਰੀ ਮਾਡਲ ਟਾਊਨ ਲੁਧਿਆਣਾ ਵਿਖੇ ਬਿਨੈਪੱਤਰ ਦੇ ਸਕਦੇ ਹਨ ਤੇ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਵਧੇਰੇ ਜਾਣਕਾਰੀ ਲਈ ਤੁਰੰਤ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦੇ ਦਫਤਰ ਸੰਪਰਕ ਕਰ ਸਕਦੇ ਹਨ।