Connect with us

ਪੰਜਾਬ ਨਿਊਜ਼

ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਅੰਕੜੇ ਆਏ ਸਾਹਮਣੇ, ਇਹ ਜ਼ਿਲ੍ਹਾ ਸਭ ਤੋਂ ਰਿਹਾ ਅੱਗੇ

Published

on

ਚੰਡੀਗੜ੍ਹ : ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਅੰਕੜੇ ਸਾਹਮਣੇ ਆਏ ਹਨ। ਹੁਣ ਤੱਕ ਝੋਨੇ ਦੀ ਖਰੀਦ 100 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕਰ ਚੁੱਕੀ ਹੈ। ਮੌਜੂਦਾ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਇਸ ਵਾਰ ਸੂਬੇ ਵਿੱਚ ਝੋਨੇ ਹੇਠ ਰਕਬਾ 32 ਲੱਖ ਹੈਕਟੇਅਰ ਸੀ, ਜਿਸ ਵਿੱਚ ਕੇਂਦਰੀ ਅਨਾਜ ਭੰਡਾਰ ਵਿੱਚ ਝੋਨੇ ਦਾ ਵੱਡਾ ਯੋਗਦਾਨ ਹੈ।ਭਾਰਤੀ ਰਿਜ਼ਰਵ ਬੈਂਕ ਨੇ ਮਾਰਕੀਟਿੰਗ ਸੀਜ਼ਨ 2024-25 ਦੌਰਾਨ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਲਿਮਿਟ (CCL) ਜਾਰੀ ਕਰ ਦਿੱਤੀ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਅਨੁਸਾਰ 5 ਨਵੰਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 110.89 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹੁਣ ਤੱਕ ਝੋਨੇ ਦੀ ਆਮਦ ਵਿੱਚ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿੱਥੇ 9.42 ਲੱਖ ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ (8.14 ਲੱਖ ਮੀਟ੍ਰਿਕ ਟਨ), ਤਰਨਤਾਰਨ (7.26 ਲੱਖ ਮੀਟ੍ਰਿਕ ਟਨ), ਜਲੰਧਰ (7.16 ਲੱਖ ਮੀਟ੍ਰਿਕ ਟਨ) ਅਤੇ ਸੰਗਰੂਰ (7.10 ਲੱਖ ਮੀਟ੍ਰਿਕ ਟਨ) ਦਾ ਨੰਬਰ ਆਉਂਦਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਰਕਾਰ ਨੇ ਝੋਨੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਿਤ ਕੀਤੀਆਂ ਹਨ।

Facebook Comments

Trending