ਚੰਡੀਗੜ੍ਹ : ਪੰਜਾਬ ਸਰਕਾਰ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਹੁਣੇ-ਹੁਣੇ ਪ੍ਰਾਪਤ ਖ਼ਬਰਾਂ ਅਨੁਸਾਰ ਪੰਜਾਬ ਸਰਕਾਰ ਨੇ ਮੁਕਤਸਰ ਦੇ ਡੀਸੀ ਨੂੰ ਸਸਪੈਂਡ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ ਸ਼ਿਕਾਇਤ ਮਿਲਣ ਤੋਂ ਬਾਅਦ ਸਰਕਾਰ ਨੇ ਮੁਕਤਸਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਪੰਜਾਬ ਵਿਜੀਲੈਂਸ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਵਿਜੀਲੈਂਸ ਦੇ ਮੁਖੀ ਵਰਿੰਦਰ ਕੁਮਾਰ ਨੂੰ ਕਿਉਂ ਹਟਾਇਆ ਗਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।ਦੱਸ ਦੇਈਏ ਕਿ 2 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਹੁਕਮ ਜਾਰੀ ਕੀਤਾ ਸੀ ਕਿ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।