ਮੋਹਾਲੀ: ਇੱਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਚੱਲ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਦੌਰਾਨ ਇੱਕ ਖਿਡਾਰੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਅਥਲੀਟ ਦੀ ਪਛਾਣ ਮੋਹਿਤ ਵਜੋਂ ਹੋਈ ਹੈ, ਜੋ 85 ਕਿਲੋ ਭਾਰ ਵਰਗ ਵਿੱਚ ਮੁਕਾਬਲਾ ਕਰ ਰਿਹਾ ਸੀ। ਇਸ ਦੌਰਾਨ ਉਹ ਅਚਾਨਕ ਚਟਾਈ ‘ਤੇ ਡਿੱਗ ਗਿਆ।
ਰੈਫਰੀ ਅਤੇ ਹੋਰ ਅਧਿਕਾਰੀਆਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਉਠਿਆ, ਜਿਸ ਕਾਰਨ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੋਹਿਤ ਜੈਪੁਰ ਦੇ ਕਲਵਾੜ ਵਿੱਚ ਸਥਿਤ ਇੱਕ ਕਾਲਜ ਦਾ ਵਿਦਿਆਰਥੀ ਸੀ।ਰਾਜਸਥਾਨ ਯੂਨੀਵਰਸਿਟੀ ਖੇਡ ਬੋਰਡ ਦੇ ਸਕੱਤਰ ਪ੍ਰਮੋਦ ਸਿੰਘ ਨੇ ਖਿਡਾਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੌਤ ਦਾ ਕਾਰਨ ਦਿਲ ਦਾ ਦੌਰਾ ਸੀ। ਹਾਲਾਂਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।