Connect with us

ਪੰਜਾਬ ਨਿਊਜ਼

ਜ਼ਿਲ੍ਹਾ ਸੈਸ਼ਨ ਜੱਜ ਨੇ ਜੇਲ੍ਹਾਂ ਵਿੱਚ ਪਹਿਲਕਦਮੀ, ਕੀਤਾ ਇਹ ਸ਼ਲਾਘਾਯੋਗ ਕੰਮ

Published

on

ਲੁਧਿਆਣਾ : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ, ਮਹਿਲਾ ਜੇਲ ਅਤੇ ਬੋਰਸਟਲ ਜੇਲ ਵਿਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮਨਜਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਮਨਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਵੱਧ ਰਹੇ ਸ਼ਹਿਰੀਕਰਨ ਅਤੇ ਸਨਅਤੀਕਰਨ ਕਾਰਨ ਦਰੱਖਤਾਂ ਦੀ ਵੱਡੇ ਪੱਧਰ ‘ਤੇ ਕਟਾਈ ਕਾਰਨ ਵਾਤਾਵਰਨ ਅਤੇ ਵਾਤਾਵਰਨ ‘ਤੇ ਪੈ ਰਹੇ ਮਾੜੇ ਪ੍ਰਭਾਵਾਂ ਦੇ ਮੱਦੇਨਜ਼ਰ ਰੁੱਖ ਲਗਾਉਣੇ ਸਮੇਂ ਦੀ ਲੋੜ ਹੈ।ਵਰਨਣਯੋਗ ਹੈ ਕਿ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਨ ਅਤੇ ਚੌਗਿਰਦੇ ਨੂੰ ਬਚਾਉਣ ਲਈ ਜੁਲਾਈ ਤੋਂ 30 ਸਤੰਬਰ 2024 ਤੱਕ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਜੰਗਲਾਤ ਵਿਭਾਗ, ਜੇਲ੍ਹ ਵਿਭਾਗ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਸ਼ਹਿਰ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾ ਸਕਣ। ਬੂਟੇ ਲਗਾ ਕੇ ਪੂਰੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ।

ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਵੀ ਜੇਲ੍ਹ ਦਾ ਵਿਸ਼ੇਸ਼ ਦੌਰਾ ਕੀਤਾ। ਜਿੱਥੇ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ/ਬੰਦੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਜੇਲ੍ਹ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਕੈਦੀਆਂ/ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।ਇਸ ਮੌਕੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹੀਆ, ਡਿਪਟੀ ਬਲਵੀਰ ਸਿੰਘ, ਮਹਿਲਾ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ, ਬਰੋਸਟਲ ਜੇਲ੍ਹ ਸੁਪਰਡੈਂਟ ਗੁਰਪ੍ਰੀਤ ਸਿੰਘ, ਵਰਿੰਦਰਜੀਤ ਸਿੰਘ ਰੰਧਾਵਾ ਮੁੱਖੀ ਅਤੇ ਸਮੁੱਚੀ ਕਾਨੂੰਨੀ ਸਹਾਇਤਾ ਵਕੀਲ ਟੀਮ ਵੀ ਹਾਜ਼ਰ ਸੀ।

 

Facebook Comments

Trending