Connect with us

ਪੰਜਾਬੀ

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਕੀਤੀ ਅਚਨਚੇਤ ਚੈਕਿੰਗ

Published

on

The district task force team conducted a surprise check for the prevention of child labour

ਲੁਧਿਆਣਾ : ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ) ਵੱਲੋ ਪ੍ਰਾਪਤ ਪੱਤਰ ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ  ਵੱਲੋ ਜਾਰੀ ਦਿਸ਼ਾ ਨਿਰਦੇਸ਼ਾ`ਤੇ ਕਾਰਵਾਈ ਕਰਦੇ ਹੋਏ ਉਪ ਮੰਡਲ ਮੈਜਿਸਟੇ੍ਰਟ ਦੀ ਅਗਵਾਈ ਹੇਠ ਲੁਧਿਆਣਾ ਜਿਲ੍ਹੇ ਵਿੱਚ ਬਾਲ ਮਜਦੂਰੀ ਨੂੰ ਰੋਕਣ ਲਈ ਅਲੱਗ-ਅਲੱਗ ਇਲਾਕਿਆਂ ਵਿੱਚ ਜਾਗਰੂਕ ਕਰਨ, ਅਚਨਚੇਤ ਚੈਕਿੰਗ ਕਰਨ ਅਤੇ ਸਲੱਮ ਏਰੀਆਂ ਦੇ ਬੱਚਿਆਂ ਦਾ ਸਕੂਲਾਂ ਵਿੱਚ ਦਾਖਲਾ ਕਰਵਾਉਣ ਲਈ ਕਿਹਾ ਗਿਆ ।

ਜਿਲ੍ਹਾ ਲੁਧਿਆਣਾ ਵਿੱਚ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਅਭਿਆਸ ਹਫਤਾ ਮਨਾਉਂਦੇ ਹੋਏ ਮੁੱਲਾਂਪੁਰ, ਜੇਲ ਰੋਡ ਅਤੇ ਤਾਜਪੁਰ ਰੋਡ ਦੇ ਨਾਲ ਲੱਗਦੇ ਇਲਾਕਿਆ ਸਲੱਮ ਏਰੀਆਂ ਵਿੱਚ ਜਾ ਕੇ ਲੋਕਾਂ ਨੂੰ ਬਾਲ ਮਜ਼ਦੂਰੀ ਦੇ ਖਾਤਮੇ ਸਬੰਧੀ ਜਾਗਰੂਕ ਕੀਤਾ ਗਿਆ। ਇਥੇ ਝੁੱਗੀਆਂ, ਝੋਂਪੜਿਆ ਵਿੱਚ ਰਹਿੰਦੇ ਬੱਚਿਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਵੀ ਮਿਲਿਆ ਗਿਆ।

ਜਿ਼ਲ੍ਹਾ ਟਾਸਕ ਫੋਰਸ ਟੀਮ ਵੱਲੋ ਬੱਚਿਆਂ ਦੇ ਮਾਤਾ-ਪਿਤਾ ਦੀ ਕਾਊਂਸਲਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿ਼ਲ੍ਹਾ ਟਾਸਕ ਫੋਰਸ ਟੀਮ ਨੇ ਕਿਹਾ ਕਿ ਇਸ ਸਮੇਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਕਾਰਨ ਸਕੂਲ ਬੰਦ ਹਨ, ਜਦੋਂ ਵੀ ਸਕੂਲ ਖੁੱਲਣਗੇ, ਇਹਨਾਂ ਬੱਚਿਆਂ ਦਾ ਸਬੰਧਤ ਏਰੀਏ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾਂ ਕਰਵਾ ਦਿੱਤਾ ਜਾਵੇਗਾ ।

Facebook Comments

Trending