Connect with us

ਪੰਜਾਬ ਨਿਊਜ਼

ਚੋਣ ਕਮਿਸ਼ਨ ਨੇ ਪੰਜਾਬ ਦੇ ਇਨ੍ਹਾਂ 6 ਆਗੂਆਂ ਨੂੰ ਅਯੋਗ ਕਰਾਰ ਦਿੱਤਾ, ਨਹੀਂ ਲੜ ਸਕਣਗੇ ਚੋਣ

Published

on

ਭਾਰਤੀ ਚੋਣ ਕਮਿਸ਼ਨ ਨੇ 6 ਨੇਤਾਵਾਂ ਨੂੰ ਅਯੋਗ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਲੜ ਰਹੇ 6 ਉਮੀਦਵਾਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 78 ਅਨੁਸਾਰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ, ਜਿਸ ਕਾਰਨ ਇਨ੍ਹਾਂ ਉਮੀਦਵਾਰਾਂ ਨੇ ਆਪਣੇ ਚੋਣ ਖਰਚੇ ਦੇ ਵੇਰਵੇ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਏ ਤਾਂ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਅਯੋਗ ਕਰਾਰ ਦਿੱਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ 15 ਜੁਲਾਈ 2024 ਨੂੰ ਜਾਰੀ ਹੁਕਮਾਂ ਤਹਿਤ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਸੁੱਚਾ ਸਿੰਘ, ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਪ੍ਰੇਮ ਸਿੰਘ ਤੇ ਹਰਦੀਪ ਸਿੰਘ, ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ। ਨੂੰ ਵੀ ਅਗਲੇ 3 ਸਾਲਾਂ ਲਈ ਚੋਣ ਲੜਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦਿੱਤਾ ਗਿਆ ਹੈ।

Facebook Comments

Trending