Connect with us

ਪੰਜਾਬ ਨਿਊਜ਼

ਪੰਜਾਬ ਦੇ ਕਿਸਾਨ ਨੇ ਬਾਰਡਰ ‘ਤੇ ਚੁੱਕਿਆ ਖੌਫਨਾਕ ਕਦਮ… ਪੜ੍ਹੋ ਖ਼ਬਰ

Published

on

ਖਨੌਰੀ  : ਪੰਜਾਬ ਦੇ ਇੱਕ ਹੋਰ ਕਿਸਾਨ ਨੇ ਖੁਦਕੁਸ਼ੀ ਕਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਘਟਨਾ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਜਾਣਕਾਰੀ ਅਨੁਸਾਰ ਖਨੌਰੀ ਬਾਰਡਰ ‘ਤੇ ਇਕ ਕਿਸਾਨ ਨੇ ਟਰਾਲੀ ਨਾਲ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਗੁਰਮੀਤ ਸਿੰਘ (55) ਵਾਸੀ ਮਾਨਸਾ ਦੇ ਪਿੰਡ ਠੂਠਿਆਂਵਾਲੀ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ। ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।

Facebook Comments

Trending