ਲੁਧਿਆਣਾ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਪੁਲਸ ਨੇ ਹਿਰਾਸਤ ‘ਚ ਲੈ ਕੇ ਡੀਐੱਮਸੀ ਹਸਪਤਾਲ ‘ਚ ਦਾਖਲ ਕਰਵਾਇਆ, ਜਿਸ ਤੋਂ ਬਾਅਦ ਕੁਝ ਧੜਿਆਂ ਨੇ ਇਸ ਦਾ ਵਿਰੋਧ ਵੀ ਕੀਤਾ। ਹੁਣ ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਉਹ ਆਪਣਾ ਮਰਨ ਵਰਤ ਜਾਰੀ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਧਰ, ਇਸ ਪ੍ਰੈੱਸ ਕਾਨਫਰੰਸ ਤੋਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਕੁਝ ਧੜੇ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਪੁਲੀਸ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ ਗਈ।ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਚੜ੍ਹਦੀ ਕਲਾ ਵਿੱਚ ਹਨ ਅਤੇ ਉਨ੍ਹਾਂ ਦਾ ਮਰਨ ਵਰਤ ਜਾਰੀ ਹੈ। ਉਨਾਂ ਇਹ ਵੀ ਦੱਸਿਆ ਕਿ ਉਨਾਂ ਨਾਲ ਮੀਟਿੰਗ ਦੌਰਾਨ ਜੋ ਵਿਚਾਰ ਰੱਖੇ ਗਏ ਹਨ, ਉਨਾਂ ਨੂੰ ਖਨੌਰੀ ਸਰਹੱਦ ਦਾ ਦੌਰਾ ਕਰਕੇ ਦੋਵਾਂ ਮੰਚਾਂ ਦੀ ਮੀਟਿੰਗ ਤੋਂ ਬਾਅਦ ਵਿਚਾਰ-ਵਟਾਂਦਰਾ ਕਰਕੇ ਫੈਸਲਾ ਕੀਤਾ ਜਾਵੇਗਾ।