Connect with us

ਪੰਜਾਬ ਨਿਊਜ਼

ਵਿਦਿਆਰਥੀਆਂ ਲਈ ਸਰਕਾਰ ਦਾ ਵੱਡਾ ਕਦਮ, 200 ਸਕੂਲਾਂ ਵਿੱਚ ਸ਼ੁਰੂ ਹੋਈ ਇਹ ਸਹੂਲਤ

Published

on

ਚੰਡੀਗੜ੍ਹ : ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਚੁੱਕਿਆ ਵੱਡਾ ਕਦਮ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਸ ਦੀ ਸਹੂਲਤ ਸ਼ੁਰੂ ਕੀਤੀ ਹੈ। ਪਹਿਲੇ ਪੜਾਅ ਵਿੱਚ 200 ਸਕੂਲਾਂ ਵਿੱਚ ਇਹ ਬੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ, ਜਿਸ ਤੋਂ ਬਾਅਦ ਇਸ ਸਕੀਮ ਨੂੰ ਅੱਗੇ ਵਧਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਮੰਤਰੀ ਹਰਜੋਤ ਬੈਂਸ ਨੇ ਮਾਨ ਸਰਕਾਰ ਦੇ ਇਸ ਕਦਮ ਨੂੰ ਬੱਚਿਆਂ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ।ਹੁਣ ਕੋਈ ਵੀ ਲੋੜਵੰਦ ਬੱਚਾ ਇਸ ਤੋਂ ਵਾਂਝਾ ਨਹੀਂ ਰਹੇਗਾ। ਸਕੂਲਾਂ ਵਿੱਚ ਬੱਸ ਦੀ ਸਹੂਲਤ ਸ਼ੁਰੂ ਹੋਣ ਨਾਲ ਬੱਚੇ ਸਮੇਂ ਸਿਰ ਸਕੂਲ ਪਹੁੰਚਣਗੇ ਅਤੇ ਮਾਪੇ ਹੁਣ ਲੜਕੀਆਂ ਨੂੰ ਸੁਰੱਖਿਅਤ ਮਹਿਸੂਸ ਕਰਨਗੇ। ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਨਯੋਗ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।

 

Facebook Comments

Trending