Connect with us

ਪੰਜਾਬ ਨਿਊਜ਼

ਹਾਈਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਮਾਮਲਾ

Published

on

ਚੰਡੀਗੜ੍ਹ: ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਆ ਰਹੀਆਂ ਦਿੱਕਤਾਂ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਸੀ ਸਹਿਮਤੀ ਨਾਲ ਮਾਮਲਾ ਹੱਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਅਤੇ ਕੇਂਦਰ ਸਰਕਾਰ ਦਰਮਿਆਨ 31 ਅਕਤੂਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਦਰਅਸਲ, ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਦੇ ਜਵਾਬ ‘ਚ ਅੱਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਕਿ ਇਸ ਮੁੱਦੇ ‘ਤੇ 31 ਅਕਤੂਬਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ, ਜਿਸ ‘ਚ ਇਸ ‘ਤੇ ਚਰਚਾ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਵੀ ਹਾਈ ਕੋਰਟ ਵਿੱਚ ਆਪਣਾ ਪੱਖ ਪੇਸ਼ ਕੀਤਾ। ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਜੋ ਵੀ ਕਰ ਸਕਦੀ ਹੈ, ਉਹ ਕਰ ਰਹੀ ਹੈ ਅਤੇ ਇਸ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਕੇਂਦਰ ਸਰਕਾਰ ਨੂੰ ਸਮੇਂ-ਸਮੇਂ ‘ਤੇ ਜਾਣੂ ਕਰਵਾ ਰਹੀ ਹੈ। ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਮਾਮਲਾ ਆਪਸੀ ਸਹਿਮਤੀ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਪਟੀਸ਼ਨਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਟਿੰਗ ਵਿੱਚ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਮੁੜ ਹਾਈ ਕੋਰਟ ਤੱਕ ਪਹੁੰਚ ਕੀਤੀ ਜਾ ਸਕਦੀ ਹੈ।

Facebook Comments

Trending