ਲੁਧਿਆਣਾ : ਲੁਧਿਆਣਾ ਤੋਂ ਇਕ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੀ.ਬੀ.ਆਈ. ਅਫ਼ਸਰ ਬਣ ਕੇ ਚਾਰ ਵਿਅਕਤੀ ਬਡੇਵਾਲ ਇਲਾਕੇ ਦੇ ਇੱਕ ਘਰ ਵਿੱਚ ਦਾਖ਼ਲ ਹੋਏ। ਇੱਥੇ ਉਨ੍ਹਾਂ ਨੇ ਘਰ ਦੇ ਮਾਲਕ ਹਰੀਸ਼ ਕੁਮਾਰ ਨੂੰ ਬੰਧਕ ਬਣਾ ਲਿਆ। ਮੁਲਜ਼ਮਾਂ ਨੇ ਘਰ ਦੀ ਤਲਾਸ਼ੀ ਲਈ ਅਤੇ 40 ਹਜ਼ਾਰ ਰੁਪਏ ਦੀ ਨਕਦੀ ਅਤੇ ਤਿੰਨ ਮੋਬਾਈਲ ਫੋਨ ਖੋਹ ਕੇ ਕਾਰ ਵਿੱਚ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਹਰੀਸ਼ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।