Connect with us

ਅਪਰਾਧ

ਥਾਣੇ ਦੇ ਸਾਹਮਣੇ ਦਿਨ ਦਿਹਾੜੇ ਲੁਟੇਰਿਆਂ ਦੀ ਵਾਰਦਾਤ, ਸੀਸੀਟੀਵੀ ‘ਚ ਹੋਈ ਕੈਦ

Published

on

ਅੰਮ੍ਰਿਤਸਰ : ਪੰਜਾਬ ‘ਚ ਲੁੱਟ-ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦਾ ਸਾਹਮਣੇ ਆਇਆ ਹੈ, ਜਿੱਥੇ ਦਿਨ-ਦਿਹਾੜੇ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਅਨੁਸਾਰ ਫਤਿਹਗੜ੍ਹ ਚੂੜੀਆਂ ਬਾਈਪਾਸ ਚੌਕ ਪੁਲਸ ਚੌਕੀ ਦੇ ਸਾਹਮਣੇ ਸਥਿਤ ਨਰਸਰੀ ‘ਚੋਂ ਦਿਨ-ਦਿਹਾੜੇ ਲੁਟੇਰਿਆਂ ਨੇ ਮੋਟਰਸਾਈਕਲ ਚੋਰੀ ਕਰ ਲਿਆ। ਇਸ ਪੂਰੇ ਮਾਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਗਿਆ ਕਿ ਇਕ ਨੌਜਵਾਨ ਆਪਣਾ ਮੂੰਹ ਕੱਪੜੇ ਨਾਲ ਢੱਕ ਕੇ ਆਇਆ ਅਤੇ ਬੜੀ ਚਲਾਕੀ ਨਾਲ ਮੋਟਰਸਾਈਕਲ ਲੈ ਕੇ ਭੱਜ ਗਿਆ। ਫਿਲਹਾਲ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਸੀ.ਸੀ.ਟੀ.ਵੀ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending