ਭਵਾਨੀਗੜ੍ਹ : ਸਥਾਨਕ ਸ਼ਹਿਰ ਵਿੱਚ ਸਥਿਤ ਖੇਤੀ ਸੰਦ ਬਣਾਉਣ ਵਾਲੀ ਇੱਕ ਫੈਕਟਰੀ ਵਿੱਚੋਂ ਸਾਮਾਨ ਚੋਰੀ ਹੋਣ ਦੇ ਮਾਮਲੇ ਵਿੱਚ ਪੁਲੀਸ ਨੇ ਫੈਕਟਰੀ ਮਾਲਕ ਦੀ ਸ਼ਿਕਾਇਤ ’ਤੇ ਇੱਕ ਵਿਅਕਤੀ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀਬਾੜੀ ਸੰਦ ਅਤੇ ਹੋਰ ਸਮਾਨ ਬਣਾਉਣ ਵਾਲੀ ਕੰਪਨੀ ਗੁਰਦੇਵ ਐਗਰੋ ਇੰਜੀਨੀਅਰ ਦੇ ਮਾਲਕ ਜਸਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੰਗਰੂਰ ਰੋਡ ਭਵਾਨੀਗੜ੍ਹ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਬੀਤੀ 22/20 ਦੀ ਦਰਮਿਆਨੀ ਰਾਤ ਨੂੰ 23 ਜੂਨ ਨੂੰ ਕਿਸੇ ਨੇ ਉਸ ਦੀ ਫੈਕਟਰੀ ਵਿੱਚੋਂ ਇੱਕ ਵੈਲਡਿੰਗ ਮਸ਼ੀਨ, ਇੱਕ ਆਰਾ, ਇੱਕ ਲੋਹੇ ਦਾ ਜੈਕ ਅਤੇ ਇੱਕ ਰਾਡ ਚੋਰੀ ਕਰ ਲਿਆ।
ਜਾਂਚ ਦੌਰਾਨ ਪਤਾ ਲੱਗਾ ਕਿ ਜਤਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਫਤਿਹਗੜ੍ਹ ਭਾਦਸੋਂ ਨੇ ਕਥਿਤ ਤੌਰ ‘ਤੇ ਉਨ੍ਹਾਂ ਦੀ ਫੈਕਟਰੀ ਅੰਦਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਸਬੰਧੀ ਪੁਲੀਸ ਨੇ ਫੈਕਟਰੀ ਮਾਲਕ ਦੀ ਸ਼ਿਕਾਇਤ ’ਤੇ ਜਤਿੰਦਰ ਸਿੰਘ ਖ਼ਿਲਾਫ਼ ਚੋਰੀ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।