ਲੁਧਿਆਣਾ : ਪੰਜਾਬ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ-ਬਸਪਾ ਉਮੀਦਵਾਰ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਚੋਣ ਮੁਹਿੰਮ ਨੂੰ ਲੋਕਾਂ ਤੱਕ ਲੈ ਜਾਣ ਲਈ ਡੋਰ-ਟੂ-ਡੋਰ ਮੁਹਿੰਮ ਜੱਥੇਦਾਰ ਗਾਬੜ੍ਹੀਆ ਦੇ ਬੇਟੇ ਕੌਂਸਲਰ ਰਖਵਿੰਦਰ ਸਿੰਘ ਗਾਬੜ੍ਹੀਆ ਵਲੋਂ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।
ਰਖਵਿੰਦਰ ਗਾਬੜ੍ਹੀਆ ਨੇ ਇਸ ਆਰੰਭੀ ਗਈ ਡੋਰ-ਟੂ-ਡੋਰ ਚੋਣ ਮੁਹਿੰਮ ਦੌਰਾਨ ਦੱਸਿਆ ਕਿ ਹਲਕਾ ਦੱਖਣੀ ਦੇ ਲੋਕ ਸਿਰਫ 20 ਫਰਵਰੀ ਦਾ ਇੰਤਜ਼ਾਰ ਕਰ ਰਹੇ ਹਨ ਜਦ ਉਹ ਚੋਣ ਨਿਸ਼ਾਨ ਤੱਕੜੀ ਦਾ ਬਟਨ ਦਬਾ ਕੇ ਜੱਥੇਦਾਰ ਗਾਬੜ੍ਹੀਆ ਨੂੰ ਜਿਤਾ ਪੰਜਾਬ ਵਿਧਾਨ ਸਭਾ ਵਿਚ ਭੇਜਣਗੇ।
ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕ ਜਿੱਥੇ ਹਲਕੇ ਵਿਚ ਅਮਨ ਸਾਂਤੀ, ਆਪਸੀ ਭਾਈਚਾਰਾ ਅਤੇ ਵਿਕਾਸ ਚਾਹੁੰਦੇ ਹਨ ਉੱਥੇ ਪਿਛਲੇ 10 ਸਾਲਾਂ ਤੋਂ ਸੱਤਾ ਦਾ ਆਨੰਦ ਮਾਣ ਰਹੇ ਮੌਜੂਦਾ ਵਿਧਾਇਕ ਆਪਣੇ ਪਰਿਵਾਰ ਦਾ ਵਿਕਾਸ ਤੇ ਹਲਕੇ ਦਾ ਵਿਨਾਸ ਕਰਦੇ ਆ ਰਹੇ ਹਨ।
ਇਸ ਮੌਕੇ ਰਖਵਿੰਦਰ ਸਿੰਘ ਗਾਬੜ੍ਹੀਆ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਮਨਜੀਤ ਸਿੰਘ ਸ਼ਿਮਲਾਪੁਰੀ, ਦਵਿੰਦਰ ਸਿੰਘ ਅਰੋੜਾ, ਮਨਦੀਪ ਸਿੰਘ, ਜਸਵਿੰਦਰ ਸਿੰਘ ਅਠਵਾਲ, ਜਤਿੰਦਰ ਸਿੰਘ ਖਾਲਸਾ, ਦਵਿੰਦਰ ਸਿੰਘ, ਨਰਿੰਦਰ ਸਿੰਘ ਬੱਬੂ, ਸੁਖਮਿੰਦਰ ਸਿੰਘ ਸੁੱਖੀ, ਬਨੀ ਅਰੋੜਾ, ਗੁਰਜੋਤ ਸਿੰਘ ਸਿਆ ਵੀ ਹਾਜਰ ਸਨ।