Connect with us

ਪੰਜਾਬ ਨਿਊਜ਼

ਬਰਸਾਤ ਦੇ ਮੌਸਮ ‘ਚ ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ, ਬੱਚਿਆਂ ਨੂੰ ਸਭ ਤੋਂ ਵੱਧ ਖ਼ਤਰਾ

Published

on

ਚੰਡੀਗੜ੍ਹ: ਸੂਬੇ ‘ਚ ਮਾਨਸੂਨ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਪਰ ਬਰਸਾਤ ਦੇ ਦਿਨਾਂ ‘ਚ ਖਾਣ-ਪੀਣ ਨਾਲ ਹੋਣ ਵਾਲੀਆਂ ਵੱਖ-ਵੱਖ ਬਿਮਾਰੀਆਂ ਦੇ ਮਾਮਲੇ ਵੀ ਵੱਧ ਜਾਂਦੇ ਹਨ। ਸਿਹਤ ਮਾਹਿਰਾਂ ਅਨੁਸਾਰ ਬਰਸਾਤ ਦੇ ਦਿਨਾਂ ਵਿੱਚ 5 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੀਆਂ ਬਿਮਾਰੀਆਂ ਹੋਣ ਦਾ ਖਤਰਾ ਵੱਧ ਰਹਿੰਦਾ ਹੈ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਹਰਕਤ ਵਿੱਚ ਆਉਂਦਿਆਂ ਸਾਰੇ ਸਰਕਾਰੀ ਸਕੂਲਾਂ ਨੂੰ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਇਸ ਦੇ ਨਾਲ ਹੀ ਬੱਚਿਆਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਲਈ ਵੀ ਜਾਗਰੂਕ ਕਰਨ ਲਈ ਕਿਹਾ ਗਿਆ ਹੈ। ਗਰਮੀ ਅਤੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਡਾਇਰੀਆ ਦੀ ਰੋਕਥਾਮ ਲਈ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਦਸਤ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਇਸ ਨੂੰ ਮੁੱਖ ਰੱਖਦਿਆਂ 31 ਅਗਸਤ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ।

ਇਸ ਮੁਹਿੰਮ ਦਾ ਮੁੱਖ ਉਦੇਸ਼ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਅਤੇ ਡਾਇਰੀਆ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ‘ਤੇ ਲਿਆਉਣਾ ਹੈ। ਦੁਨੀਆ ਵਿੱਚ ਹਰ ਸਾਲ 5 ਸਾਲ ਤੱਕ ਦੇ ਬੱਚਿਆਂ ਦੀ 2 ਲੱਖ ਮੌਤਾਂ ਡਾਇਰੀਆ ਕਾਰਨ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਲੱਖ ਮੌਤਾਂ ਇਕੱਲੇ ਭਾਰਤ ਵਿੱਚ ਹੁੰਦੀਆਂ ਹਨ। ਇਸ ਮੁਹਿੰਮ ਦੌਰਾਨ ਸੂਬੇ ਦੇ 5 ਸਾਲ ਤੋਂ ਘੱਟ ਉਮਰ ਦੇ 33 ਲੱਖ ਬੱਚਿਆਂ ਨੂੰ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਓ.ਆਰ.ਐਸ ਅਤੇ ਜ਼ਿੰਕ ਦੀਆਂ ਗੋਲੀਆਂ ਦੇ ਦੋ ਪੈਕੇਟ ਮੁਫ਼ਤ ਵੰਡੇ ਜਾਣਗੇ।

Facebook Comments

Trending