Connect with us

ਪੰਜਾਬੀ

ਮੰਡੀ ਬੋਰਡ ਵੱਲੋਂ ਨਵੀਂ ਸਬਜ਼ੀ ਮੰਡੀ ‘ਚ 17 ਖਾਲੀ ਪਲਾਟਾਂ ਦੇ ਨਾਜਾਇਜ਼ ਕਬਜ਼ੇ ਛੁੱਡਵਾਏ

Published

on

The Mandi Board released the illegal occupation of 17 vacant plots in the new vegetable market

ਲੁਧਿਆਣਾ : ਪੰਜਾਬ ਮੰਡੀ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਸਥਾਨਕ ਬਹਾਦੁਰਕੇ ਰੋਡ ‘ਤੇ ਨਵੀਂ ਸਬਜ਼ੀ ਮੰਡੀ ਵਿੱਚ 17 ਖਾਲੀ ਪਲਾਟਾਂ ਤੋਂ ਨਾਜਾਇਜ਼ ਕਬਜ਼ੇ ਛੁੱਡਵਾਏ ਗਏ।

ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਮੰਡੀ ਅਫ਼ਸਰ (ਡੀ.ਐਮ.ਓ) ਬੀਰ ਇੰਦਰ ਸਿੰਘ ਸਿੱਧੂ ਦੇ ਨਾਲ ਸਕੱਤਰ ਜਸਮੀਤ ਸਿੰਘ, ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ.

ਡੀ.ਐਮ.ਓ ਬੀਰਇੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਡੀ ਦੇ 17 ਪਲਾਟਾਂ ਤੋਂ ਇਹ ਨਾਜਾਇਜ਼ ਕਬਜ਼ੇ ਸਫ਼ਲਤਾਪੂਰਵਕ ਹਟਾਏ ਗਏ ਹਨ ਅਤੇ ਹੁਣ ਇਹ ਪਲਾਟ ਪੰਜਾਬ ਮੰਡੀ ਬੋਰਡ ਵੱਲੋਂ ਵੇਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਵਾਰ ਕਾਬਜ਼ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਸਨ ਅਤੇ ਮੰਡੀ ਵਿੱਚ ਕਾਬਜ਼ਾਂ ਨੂੰ ਆਪਣੇ ਨਾਜਾਇਜ਼ ਕਬਜ਼ੇ ਛੱਡਣ ਲਈ ਅਪੀਲ ਕਰਨ ਸਬੰਧੀ ਜਨਤਕ ਐਲਾਨ ਵੀ ਕੀਤੇ ਗਏ ਸਨ।

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਮੰਡੀ ਵਿੱਚ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਦੇ ਖ਼ਿਲਾਫ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Facebook Comments

Trending