ਲੁਧਿਆਣਾ : ਭਾਵੇਂ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਆਦਿਤਿਆ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਸੀ ਪਰ ਉਨ੍ਹਾਂ ਨੇ ਸੋਮਵਾਰ ਨੂੰ ਰਸਮੀ ਤੌਰ ‘ਤੇ ਕੰਮ ਦੀ ਸ਼ੁਰੂਆਤ ਕਰ ਦਿੱਤੀ, ਜਿਸ ਤਹਿਤ ਅਦਿੱਤਿਆ ਸਵੇਰੇ ਜ਼ੋਨ ਡੀ ਦੇ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਵੱਡੀ ਗਿਣਤੀ ‘ਚ ਨਗਰ ਨਿਗਮ ਦੇ ਕਰਮਚਾਰੀਆਂ ਨੇ ਸਵਾਗਤ ਕੀਤਾ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਆਦਿਤਿਆ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਬਕਾਇਆ ਮਾਲੀਆ ਦੀ ਵੱਧ ਤੋਂ ਵੱਧ ਵਸੂਲੀ ‘ਤੇ ਧਿਆਨ ਦੇਣ ਲਈ ਕਿਹਾ ਗਿਆ ਤਾਂ ਜੋ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਾ ਆਵੇ।