Connect with us

ਪੰਜਾਬੀ

ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਭਾਸ਼ਾ ਅਫਸਰ

Published

on

The next session of Urdu course will start from July 3: District Language Officer

ਲੁਧਿਆਣਾ : ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਅਨੇਕ ਤਰਾਂ ਦੇ ਉਪਰਾਲੇ ਕਰਦਾ ਹੈ, ਉਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਦਫ਼ਤਰਾ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।

ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀਆਂ ਕਲਾਸਾਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, (ਪੰਜਾਬੀ ਭਵਨ) ਲੁਧਿਆਣਾ ਵਿਖੇ ਲੱਗਣਗੀਆਂ। ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।

Facebook Comments

Trending