ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਅਤੇ ਸਿੰਗਾਪੁਰ ਤੋਂ ਆਉਣ ਵਾਲੇ 3 ਯਾਤਰੀਆਂ ਕੋਲੋਂ 1.7 ਲੱਖ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 19 ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਸ ਤੋਂ ਪਹਿਲਾਂ ਵੀ ਵਿਭਾਗ ਨੇ ਸ਼ਾਰਜਾਹ ਤੋਂ ਆਉਣ ਵਾਲੇ ਯਾਤਰੀਆਂ ਕੋਲੋਂ ਵਿਦੇਸ਼ੀ ਸਿਗਰਟਾਂ ਜ਼ਬਤ ਕੀਤੀਆਂ ਸਨ।
ਜਦੋਂ ਕਿ ਆਈ.ਸੀ.ਪੀ ਅਟਾਰੀ ਬਾਰਡਰ ‘ਤੇ ਕਸਟਮ ਵਿਭਾਗ ਦੀ ਟੀਮ ਨੇ ਪਾਕਿਸਤਾਨ ਤੋਂ ਆਈ 19 ਸਾਲਾ ਲੜਕੀ ਕੋਲੋਂ 1.62 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਨੋਇਡਾ ਦੀ ਰਹਿਣ ਵਾਲੀ ਮਹਿਲਾ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਾਕਿਸਤਾਨ ਗਈ ਸੀ ਅਤੇ ਵਾਪਸ ਆਉਂਦੇ ਸਮੇਂ ਉਹ ਆਪਣੇ ਨਾਲ ਸੋਨੇ ਦੀ ਖੇਪ ਲੈ ਕੇ ਆਈ ਸੀ। ਭਾਂਡੇ ਦੀ ਸ਼ਕਲ ਵਿਚ ਸੋਨਾ ਬਹੁਤ ਚਲਾਕੀ ਨਾਲ ਛੁਪਾਇਆ ਗਿਆ ਸੀ।