Connect with us

ਪੰਜਾਬੀ

ਬੱਦਲਵਾਈ ਅਤੇ ਪਏ ਛਿੱਟਿਆਂ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਕੁਝ ਰਾਹਤ

Published

on

The people got some relief from the heat with cloudy and scattered showers

ਲੁਧਿਆਣਾ : ਸਨਅਤੀ ਸ਼ਹਿਰ ਲੁਧਿਆਣਾ ਵਿੱਚ ਦੇਰ ਸ਼ਾਮ ਬੱਦਲਵਾਈ ਅਤੇ ਤੇਜ਼ ਹਵਾ ਤੋਂ ਬਾਅਦ ਕਈ ਥਾਵਾਂ ’ਤੇ ਪਏ ਛਿੱਟਿਆਂ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਦਿਨ ਵੇਲੇ ਸ਼ਹਿਰ ਵਿੱਚ ਪਾਰਾ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਤੇ ਇਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪਿਆ। ਪਰ ਹੁਣ ਸਾਰੇ ਦਿਨ ਦੀ ਗਰਮੀ ਨਾਲ ਝੰਭੇ ਲੋਕਾਂ ਨੇ ਸੁਖ ਦਾ ਸਾਹ ਲਿਆ।

ਪੀਏਯੂ ਮੌਸਮ ਵਿਭਾਗ ਦੀ ਸੀਨੀਅਰ ਵਿਗਿਆਨੀ ਅਨੁਸਾਰ ਆਉਂਦੀ 15 ਅਤੇ 16 ਜੂਨ ਨੂੰ ਫਿਰ ਮੀਂਹ ਪੈਣ ਅਤੇ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ। ਇਸ ਸਾਲ ਜੂਨ ਮਹੀਨੇ ਵਿੱਚ ਦੂਜੀ ਵਾਰ ਪਾਰਾ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ ਹੈ। ਜੇਕਰ ਮਾਹਿਰਾਂ ਦੀ ਮੰਨੀਏ ਤਾਂ ਪਿਛਲੇ ਸਾਲ ਇਹ ਪਾਰਾ 50 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਗਿਆ ਸੀ। ਇਸ ਵਾਰ ਮਈ ਮਹੀਨੇ ਲਗਾਤਾਰ ਮੀਂਹ ਪਿਆ ਅਤੇ ਜੂਨ ਮਹੀਨੇ ਦੇ ਵੀ ਬਹੁਤੇ ਦਿਨ ਪਾਰਾ 30 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਹੀ ਰਿਹਾ।

New update about the weather in Punjab, know the situation for the next 5 days

ਪੀਏਯੂ ਦੀ ਸੀਨੀਅਰ ਮੌਸਮ ਵਿਗਿਆਨੀ ਡਾ. ਕੇਕੇ ਗਿੱਲ ਨੇ ਦੱਸਿਆ ਕਿ ਮਈ ਮਹੀਨੇ ਪਏ ਮੀਂਹ ਅਤੇ ਆਉਣ ਵਾਲੀ 15 ਅਤੇ 16 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਤੋਂ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਇਸ ਨਾਲ ਮੌਨਸੂਨ ਕਮਜ਼ੋਰ ਹੋ ਸਕਦੀ ਹੈ। ਆਮ ਤੌਰ ’ਤੇ ਇਹ ਮੌਨਸੂਨ ਜੁਲਾਈ ਮਹੀਨੇ ਦੇ ਪਹਿਲੇ ਹਫਤੇ ਤੱਕ ਪੰਜਾਬ ਪਹੁੰਚ ਜਾਂਦੀ ਹੈ। ਪੀਏਯੂ ਦੇ ਮੌਸਮ ਵਿਭਾਗ ਨੇ ਸ਼ਹਿਰ ਵਿੱਚ ਘੱਟੋ ਘੱਟ ਤਾਪਮਾਨ 28.8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਹੈ।

 

 

Facebook Comments

Trending