Connect with us

ਪੰਜਾਬ ਨਿਊਜ਼

ਚੰਡੀਗੜ੍ਹ ਦੇ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

Published

on

ਚੰਡੀਗੜ੍ਹ: ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਬੁੱਧਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੇਂਦਰ ਨੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਪਿਛਲੇ 24 ਘੰਟਿਆਂ ਵਿੱਚ ਸ਼ਹਿਰ ਵਿੱਚ 5 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬੀਤੀ ਰਾਤ ਘੱਟੋ-ਘੱਟ ਤਾਪਮਾਨ 28.3 ਡਿਗਰੀ ਦਰਜ ਕੀਤਾ ਗਿਆ। ਪਹਿਲੀ ਜੂਨ ਤੋਂ ਹੁਣ ਤੱਕ 185.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਕੇਂਦਰ ਦੀ ਲੰਬੀ ਭਵਿੱਖਬਾਣੀ ਵਿੱਚ 28 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪੂਰੇ ਹਫ਼ਤੇ ਦੌਰਾਨ ਵੱਧ ਤੋਂ ਵੱਧ ਤਾਪਮਾਨ 35 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 28 ਡਿਗਰੀ ਦੇ ਆਸ-ਪਾਸ ਰਹੇਗਾ।

ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ ਬਹੁਤ ਕਮਜ਼ੋਰ ਹਨ, ਜਿਸ ਕਾਰਨ ਮੀਂਹ ਨਹੀਂ ਪੈ ਰਿਹਾ। ਉਂਜ ਪੰਜਾਬ-ਹਰਿਆਣਾ ਦੇ ਉੱਤਰੀ ਹਿੱਸਿਆਂ ਵਿੱਚ ਮੀਂਹ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ‘ਚ ਮਾਨਸੂਨ ਦੀ ਬਾਰਿਸ਼ ‘ਚ ਕੁਝ ਬਦਲਾਅ ਦੇਖਣ ਨੂੰ ਮਿਲਣਗੇ।

 

Facebook Comments

Trending