ਲੁਧਿਆਣਾ : ਚੌਕੀ ਕੋਚਰ ਮਾਰਕੀਟ ਅਧੀਨ ਪੈਂਦੇ ਜਵਾਹਰ ਨਗਰ ਕੈਂਪ ਇਲਾਕੇ ’ਚ ਲੋਕਾਂ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ ਹੈ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਫੜੇ ਗਏ ਮੁਲਜ਼ਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੀੜਤ ਔਰਤ ਸਵਿਤਾ ਰਾਣੀ ਨੇ ਦੱਸਿਆ ਕਿ 2 ਦਿਨ ਪਹਿਲਾਂ ਮੁਲਜ਼ਮਾਂ ਨੇ ਘਰ ਵਿੱਚ ਦਾਖਲ ਹੋ ਕੇ 3 ਹਜ਼ਾਰ ਰੁਪਏ ਦਾ ਮੋਬਾਈਲ ਫੋਨ ਅਤੇ ਨਕਦੀ ਚੋਰੀ ਕਰ ਲਈ ਸੀ। ਜਵਾਹਰ ਨਗਰ ਇਲਾਕੇ ਵਿੱਚ ਸਥਿਤ ਉਸ ਦੀ ਗਲੀ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ। ਸੀਸੀਟੀਵੀ ਕੈਮਰੇ ਦੇਖਣ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਦੋਸ਼ੀ ਸੀਸੀਟੀਵੀ ਫੁਟੇਜ ‘ਚ ਘੁੰਮਦਾ ਨਜ਼ਰ ਆਇਆ। ਇਲਾਕਾ ਵਾਸੀਆਂ ਨੇ ਇਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਇਸ ਸਬੰਧੀ ਚੌਕੀ ਕੋਚਰ ਮਾਰਕੀਟ ਧਰਮਪਾਲ ਨੇ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ