ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਐਸ.ਐਚ.ਓ ਚਰਨ ਸਿੰਘ ਨੇ ਦੱਸਿਆ ਕਿ ਕਿਸੇ ਖਾਸ ਮੁਖ਼ਬਰ ਦੀ ਇਤਲਾਹ ‘ਤੇ ਪੁਲਿਸ ਨੇ ਵਿੱਕੀ ਉਰਫ਼ ਕਾਲੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।