ਮਿਲੀ ਜਾਣਕਾਰੀ ਅਨੁਸਾਰ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਮਿਲੇਗਾ। ਰਾਸ਼ਟਰੀ ਖੇਡ ਪੁਰਸਕਾਰ 13 ਨਵੰਬਰ ਨੂੰ ਨਵੀਂ ਦਿੱਲੀ ਵਿੱਚ ਦਿੱਤੇ ਜਾਣਗੇ। ਇਸ ਦੌਰਾਨ ਟੋਕੀਓ ਓਲੰਪਿਕ ‘ਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚਣ ਵਾਲੇ ਨੀਰਜ ਚੋਪੜਾ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਉੱਥੇ ਹੀ ਉਨ੍ਹਾਂ ਤੋਂ ਇਲਾਵਾ ਓਲੰਪਿਕ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮੁੱਕੇਬਾਜ਼ ਲਵਲੀਨਾ ਬੋਰਗੋਹੇਨ, ਪਹਿਲਵਾਨ ਰਵੀ ਕੁਮਾਰ ਅਤੇ ਹਾਕੀ ਟੀਮ ਦੇ ਖਿਡਾਰੀ ਸ੍ਰੀਜੇਸ਼ ਨੂੰ ਵੀ ਇਹ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਦੇ 11 ਹਾਕੀ ਖਿਡਾਰੀਆਂ ਸਣੇ 35 ਖਿਡਾਰੀਆਂ ਨੂੰ ਅਰਜੁਨਾ ਐਵਾਰਡ, 10 ਕੋਚਾਂ ਨੂੰ ਦਰੋਣਾਚਾਰੀਆ ਐਵਾਰਡ ਅਤੇ 10 ਵੈਟਰਨ ਖਿਡਾਰੀਆਂ ਨੂੰ ਮਿਲੇਗਾ।