Connect with us

ਪੰਜਾਬ ਨਿਊਜ਼

ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Published

on

ਸਾਹਨੇਵਾਲ: ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲੀਸ ਨੇ ਵੱਖ-ਵੱਖ ਥਾਣਿਆਂ ਦੇ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਨਸ਼ਾ ਵੇਚਣ ਵਾਲਿਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸੇ ਲੜੀ ਤਹਿਤ ਥਾਣਾ ਕੂੰਮ ਕਲਾਂ ਦੀ ਪੁਲੀਸ ਨੇ ਕਟਾਣੀ ਕਲਾਂ ਵਿੱਚ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਕਟਾਣੀ ਕਲਾਂ ਪੁਲ ਦੇ ਹੇਠਾਂ ਰੁਟੀਨ ਚੈਕਿੰਗ ਦੌਰਾਨ ਜਦੋਂ ਪੁਲਿਸ ਨੇ ਐਕਟਿਵਾ ਸਵਾਰ ਇੱਕ ਵਿਅਕਤੀ ਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ।ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇੱਕ ਮੋਬਾਈਲ ਫ਼ੋਨ ਅਤੇ ਐਕਟਿਵਾ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ। ਉਕਤ ਵਿਅਕਤੀ ਦੀ ਪਛਾਣ ਜਗਦੀਪ ਸਿੰਘ ਉਰਫ ਜੱਗੀ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਕਟਾਣੀ ਕਲਾਂ ਵਜੋਂ ਹੋਈ ਹੈ।

ਇਸੇ ਤਰ੍ਹਾਂ ਸਾਹਨੇਵਾਲ ਖੇਤਰ ਦੀ ਚੌਕੀ ਕੰਗਣਵਾਲ ਦੇ ਇੰਚਾਰਜ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸੂਆ ਰੋਡ ‘ਤੇ ਕਬਰਸਤਾਨ ਨੇੜੇ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਇਕ ਵਿਅਕਤੀ ਨੂੰ ਆਉਂਦਾ ਦੇਖਿਆ।ਜੋ ਪੁਲਿਸ ਨੂੰ ਸਾਹਮਣੇ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜ ਕੇ ਭੱਜਣ ਲੱਗਾ ਤਾਂ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 295 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਸ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪਛਾਣ ਅਰੁਣ ਕੁਮਾਰ ਪੁੱਤਰ ਧਰਮਿੰਦਰ ਕੁਮਾਰ ਗਲੀ ਨੰਬਰ 2 ਨਿਊ ਸਮਰਾਟ ਕਲੋਨੀ ਬ੍ਰਿਸਬੇਨ ਸਕੂਲ ਲੋਹਾਰ ਵਜੋਂ ਹੋਈ ਹੈ।

ਦੂਜੇ ਮਾਮਲੇ ‘ਚ ਥਾਣਾ ਸਾਹਨੇਵਾਲ ਦੀ ਪੁਲਸ ਪਾਰਟੀ ਗਸ਼ਤ ਦੇ ਸਬੰਧ ‘ਚ ਧਾਰੌਰ ਸੂਆ ਪੁਲ ਡੇਹਲੋਂ ਰੋਡ ‘ਤੇ ਮੌਜੂਦ ਸੀ, ਜਦੋਂ ਉਨ੍ਹਾਂ ਨੇ ਪੈਦਲ ਆ ਰਹੇ ਇਕ ਵਿਅਕਤੀ ਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀ ਦੀ ਪਛਾਣ ਬਿੱਟੂ ਪੁੱਤਰ ਸੋਹਣ ਸਿੰਘ ਵਾਸੀ ਪ੍ਰੇਮ ਕਲੋਨੀ, ਸਾਹਨੇਵਾਲ ਵਜੋਂ ਹੋਈ ਹੈ। ਇਸ ਨੂੰ ਹਿਰਾਸਤ ‘ਚ ਲੈ ਕੇ ਮਾਮਲਾ ਦਰਜ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ।

 

Facebook Comments

Trending