Connect with us

ਪੰਜਾਬੀ

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰਾਂ ‘ਤੇ ਪਾਬੰਦੀ ਹੁਕਮ ਜਾਰੀ

Published

on

The Police Commissionerate has issued a ban on illegal hookah bars in the area of Ludhiana

ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ. ਨੇ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਏ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਥਾਵਾਂ ‘ਤੇ ਹੁੱਕਾ ਬਾਰ ਚਲਾਏ ਜਾ ਰਹੇ ਹਨ ਜਿਨ੍ਹਾਂ ਅੰਦਰ ਤੰਬਾਕੂ, ਸਰਾਬ, ਸਿਗਰਟ ਦਾ ਇਸਤੇਮਾਲ ਕੀਤਾ ਜਾਂਦਾ ਹੈ ਅਤੇ ਇਲੈਕਟ੍ਰਿਕ ਸਿਗਰਟ ਜੋ ਆਮ ਦੁਕਾਨਾਂ ‘ਤੇ ਵਿਕ ਰਹੀ ਹੈ ਜੋਕਿ ਮਨੁੱਖੀ ਸਰੀਰ ਲਈ ਕਾਫੀ ਘਾਤਕ ਹਨ ਅਤੇ ਸਮਾਜ ਵਿਚ ਮਾੜਾ ਪ੍ਰਭਾਵ ਪੈਦਾ ਹੈ।

ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ. ਵੱਲੋਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਜੋ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ਅਤੇ ਇਲੈਕਟ੍ਰਿਕ ਸਿਗਰਟ (ਵੇਬ) ਲੋਕਲ ਮਾਰਕੀਟ ਅੰਦਰ ਵੇਚਣ ‘ਤੇ ਪਬਲਿਕ ਹਿੱਤ ਵਿੱਚ ਲਗਾਈ ਜਾਂਦੀ ਹੈ, ਉਲੰਘਣਾ ਕਰਨ ਵਾਲਿਆਂ  ਖਿਲਾਫ਼ ਧਾਰਾ 108, 269 ਅਤੇ 270 ਭਾ: ਦੰਡ ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Facebook Comments

Trending