Connect with us

ਪੰਜਾਬ ਨਿਊਜ਼

ਪੁਲਿਸ ਨੇ ਹੋਟਲਾਂ ਦੀ ਕੀਤੀ ਅਚਨਚੇਤ ਚੈਕਿੰਗ, ਦਿੱਤੇ ਇਹ ਨਿਰਦੇਸ਼

Published

on

ਫ਼ਿਰੋਜ਼ਪੁਰ: ਪੰਜਾਬ ਦੇ ਹੋਟਲਾਂ ਵਿੱਚ ਚੈਕਿੰਗ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਐਸਐਸਪੀ ਫ਼ਿਰੋਜ਼ਪੁਰ ਸੌਮਿਆ ਮਿਸ਼ਰਾ ਦੀਆਂ ਹਦਾਇਤਾਂ ਅਨੁਸਾਰ ਐਸਪੀ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਰਣਧੀਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਨੇ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਹੋਟਲਾਂ ਅਤੇ ਬਾਰਾਂ ਦੀ ਚੈਕਿੰਗ ਕੀਤੀ।ਹੋਟਲਾਂ ਅਤੇ ਬਾਰਾਂ ਵਿੱਚ ਠਹਿਰਣ ਵਾਲਿਆਂ ਦੇ ਹੋਟਲਾਂ ਅਤੇ ਬਾਰਾਂ ਦੇ ਰਜਿਸਟਰ ਵਿੱਚ ਰਿਕਾਰਡ ਦੀ ਜਾਂਚ ਕੀਤੀ ਗਈ।

ਇਸ ਮੌਕੇ ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਸਾਰੇ ਹੋਟਲ ਮਾਲਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਹੋਟਲ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ ਦਾ ਸ਼ਨਾਖਤੀ ਕਾਰਡ ਅਤੇ ਆਧਾਰ ਕਾਰਡ ਚੈੱਕ ਕਰਨ ਅਤੇ ਇਸ ਦੀ ਕਾਪੀ ਆਪਣੇ ਕੋਲ ਰੱਖਣ।ਉਨ੍ਹਾਂ ਕਿਹਾ ਕਿ ਸਾਰੇ ਹੋਟਲ ਮਾਲਕਾਂ ਅਤੇ ਹੋਟਲ ਸੰਚਾਲਕਾਂ ਨੂੰ ਪੁਲਿਸ ਅਧਿਕਾਰੀਆਂ ਅਤੇ ਸਟੇਸ਼ਨ ਇੰਚਾਰਜਾਂ ਦੇ ਟੈਲੀਫੋਨ ਨੰਬਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਉਨ੍ਹਾਂ ਦੇ ਹੋਟਲ ‘ਚ ਠਹਿਰਣ ਲਈ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ |ਉਨ੍ਹਾਂ ਫ਼ਿਰੋਜ਼ਪੁਰ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਫ਼ਿਰੋਜ਼ਪੁਰ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਦੇਖਦੇ ਹਨ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

Facebook Comments

Trending