ਲੁਧਿਆਣਾ : ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਜੁਆਇੰਟ ਫੋਰਮ ਵਿਚ ਸ਼ਾਮਲ ਜਥੇਬੰਦੀਆਂ ਸਬ ਡਵੀਜ਼ਨ ਸ਼ਹਿਰੀ ਦੋਰਾਹਾ ਤੇ ਰਾਮਪੁਰ ਦੇ ਕਾਮਿਆਂ ਨੇ ਕੇਂਦਰੀ ਟਰੇਡ ਯੂਨੀਅਨਾਂ ਦੇ ਨਿੱਜੀਕਰਨ ਦੀਆਂ ਨੀਤੀਆਂ ਦੇ ਵਿਰੋਧ ‘ਚ ਹੜਤਾਲ ਕਰਨ ਦੇ ਸੰਘਰਸ਼ ਦਾ ਸਮਰਥਨ ਕਰਕੇ ਡਵੀਜ਼ਨ ਦੋਰਾਹਾ ਵਿਖੇ ਕੇਂਦਰ ਸਰਕਾਰ ਦੀ ਸਾਂਝੇ ਤੌਰ ‘ਤੇ ਅਰਥੀ ਫੂਕੀ।
ਬਲਵੀਰ ਸਿੰਘ, ਕੁਲਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਰਾਤਰੀ ਹਮਾਇਤ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਜਲ ਸਰੋਤ ਯੂਨੀਅਨ, ਪਾਵਰਕਾਮ ਐਂਡ /ਟ੍ਰਾਂਸਕੋ ਪੈਨਸ਼ਨਰ ਐਸੋਸੀਏਸ਼ਨ, ਆਊਟ ਸੋਰਸਿੰਗ ਕਾਮਿਆਂ ਦੀਆਂ ਜਥੇਬੰਦੀਆਂ ਸ਼ਾਮਲ ਹੋਈਆਂ।
ਰੈਲੀ ਨੂੰ ਸੰਬੋਧਨ ਕਰਦਿਆਂ ਤਰਸੇਮ ਲਾਲ, ਕਮਲਜੀਤ ਸਿੰਘ, ਸੁਦਾਗਰ ਸਿੰਘ ਘੁਡਾਣੀ ਕਲਾਂ, ਅਵਤਾਰ ਸਿੰਘ, ਜਗਦੀਸ਼ ਸਿੰਘ, ਜੋਰਾ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਹਰਭੂਲ ਸਿੰਘ, ਜਸਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਬਿਜਲੀ ਕਾਰਪੋਰੇਸ਼ਨ ਅੰਦਰ ਕੰਮ ਕਰਦੀਆਂ ਸਾਰੀਆਂ ਜਥੇਬੰਦੀਆਂ ਨੂੰ ਪੱਤਰ ਲਿਖ ਕੇ ਹੜਤਾਲ ਕਰਨ ਦੀ ਅਪੀਲ ਕੀਤੀ ਸੀ। ਅੰਤ ਵਿਚ ਕੇਂਦਰ ਸਰਕਾਰ ਦੇ ਇਨ੍ਹਾਂ ਏਜੰਡਿਆਂ ਦੇ ਵਿਰੁੱਧ, ਕੇਂਦਰ ਸਰਕਾਰ ਦੀ ਅਰਥੀ ਫੂਕੀ।