Connect with us

ਪੰਜਾਬ ਨਿਊਜ਼

ਪੰਜਾਬ ਦੇ ਦਾਗੀ ਮੰਤਰੀਆਂ ਤੇ ਵਿਧਾਇਕਾਂ ਦੀ ਸ਼ਾਮਤ! ਹਾਈਕੋਰਟ ‘ਚ ਅੱਜ ਸੁਣਵਾਈ

Published

on

The presence of tainted ministers and MLAs of Punjab! Hearing in the High Court today

ਪੰਜਾਬ ਦੇ ਸਾਰੇ ਦਾਗੀ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਦਰਜ ਕੇਸਾਂ ਦੇ ਨਿਬੇੜੇ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਅੱਜ ਸੂਬਾ ਸਰਕਾਰ ਦਾਗੀ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਦਰਜ ਮੌਜੂਦਾ ਤੇ ਪੁਰਾਣੇ ਕੇਸਾਂ ਦੀ ਜਾਣਕਾਰੀ ਹਾਈ ਕੋਰਟ ਅੱਗੇ ਪੇਸ਼ ਕਰੇਗਾ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਦੇ ਡੀਜੀਪੀ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਪੇਸ਼ ਹੋਏ ਸਨ।

ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਸੂਬੇ ਦੇ ਕੁੱਲ 125 ਕੇਸਾਂ ਵਿੱਚੋਂ 119 ਕੇਸਾਂ ਦੀ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਪੰਜਾਬ ਪੁਲਿਸ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਦਰਜ ਕੀਤੇ ਛੇ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਸ਼ਾਮਲ ਹਨ। ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਇਨ੍ਹਾਂ ਮਾਮਲਿਆਂ ਦੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰਨ ਲਈ ਕਿਹਾ ਗਿਆ ਸੀ।

ਹਾਈਕੋਰਟ ਨੇ ਇਸ ਮਾਮਲੇ ਦੀ ਸਟੇਟਸ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪੁਲਿਸ ਤੇ ਜਾਂਚ ਏਜੰਸੀਆਂ ਦੋਸ਼ੀ ਸਿਆਸਤਦਾਨਾਂ ਨੂੰ ਪਨਾਹ ਦੇ ਰਹੀਆਂ ਹਨ ਕਿਉਂਕਿ ਉਹ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਨਹੀਂ ਦੇਖਣਾ ਚਾਹੁੰਦੀਆਂ। ਹਾਈਕੋਰਟ ਨੇ ਕਿਹਾ ਕਿ ਜਾਂਚ ਏਜੰਸੀਆਂ ਵੱਲੋਂ ਦੋਸ਼ੀਆਂ ਨੂੰ ਸਮਾਂ ਦਿੱਤਾ ਜਾ ਰਿਹਾ ਹੈ, ਤਾਂ ਜੋ ਉਹ ਗਵਾਹਾਂ ਤੇ ਸਬੂਤਾਂ ਨੂੰ ਪ੍ਰਭਾਵਿਤ ਕਰ ਸਕਣ।

Facebook Comments

Trending