Connect with us

ਪੰਜਾਬੀ

ਕੇਂਦਰ ਵੱਲੋਂ ਸਾਈਕਲਾਂ ‘ਤੇ ਰਿਫਲੈਕਟਰ ਲਾਉਣ ਦੇ ਫ਼ੈਸਲੇ ਖ਼ਿਲਾਫ਼ ਹੜਤਾਲ ‘ਤੇ ਬੈਠੇ UCPMA ਦੇ ਪ੍ਰਧਾਨ

Published

on

The President of UCPMA is on strike against the decision of the Center to install reflectors on bicycles

ਲੁਧਿਆਣਾ : ਕੇਂਦਰ ਸਰਕਾਰ ਵੱਲੋਂ 1 ਜਨਵਰੀ ਤੋਂ ਸਾਈਕਲਾਂ ’ਤੇ ਰਿਫਲੈਕਟਰ ਲਾਉਣਾ ਲਾਜ਼ਮੀ ਕਰਨ ਖ਼ਿਲਾਫ਼ ਯੂਨਾਈਟਿਡ ਸਾਈਕਲਜ਼ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਲੁਧਿਆਣਾ ਦੇ ਮੁਖੀ ਡੀ. ਐੱਸ. ਚਾਵਲਾ ਭੁੱਖ ਹੜਤਾਲ ’ਤੇ ਬੈਠ ਗਏ ਹਨ। ਇੱਥੇ ਹੋਰ ਉਦਯੋਗਪਤੀ ਵੀ ਉਨ੍ਹਾਂ ਦੇ ਸਮਰਥਨ ‘ਚ ਆ ਗਏ ਹਨ।

ਚਾਵਲਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਸਾਈਕਲਾਂ ’ਤੇ ਰਿਫਲੈਕਟਰ ਲਾਉਣ ਦਾ ਉਦਯੋਗ ’ਤੇ ਮਾੜਾ ਅਸਰ ਪਿਆ ਹੈ। ਉਹ ਲੋਕਾਂ ਦੇ ਹਿੱਤ ‘ਚ ਇਸ ਫ਼ੈਸਲੇ ਦੇ ਖ਼ਿਲਾਫ਼ ਨਹੀਂ ਹਨ ਪਰ ਸਰਕਾਰ ਨੇ ਇਸ ਲਈ ਵੱਖਰਾ ਜੀ. ਐਸ. ਟੀ. ਲਾਇਸੈਂਸ ਲੈਣ ਦੀ ਵਿਵਸਥਾ ਕੀਤੀ ਹੈ।

ਇਸ ਤੋਂ ਇਲਾਵਾ ਜੇਕਰ ਸਾਈਕਲ ਸਵਾਰ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਨਿਰਮਾਤਾ ਦੀ ਹੋਵੇਗੀ। ਅਜਿਹੇ ‘ਚ ਉਨ੍ਹਾਂ ਨੇ ਉਦੋਂ ਤੱਕ ਭੁੱਖ ਹੜਤਾਲ ‘ਤੇ ਬੈਠਣ ਦਾ ਫ਼ੈਸਲਾ ਕੀਤਾ ਹੈ, ਜਦੋਂ ਤੱਕ ਸਰਕਾਰ ਫ਼ੈਸਲਾ ਵਾਪਸ ਨਹੀਂ ਲੈ ਲੈਂਦੀ ਅਤੇ ਕੋਈ ਹੱਲ ਨਹੀਂ ਕੱਢ ਲਿਆ ਜਾਂਦਾ।

Facebook Comments

Trending