Connect with us

ਪੰਜਾਬੀ

ਨਹੀਂ ਖ਼ਤਮ ਹੋ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ

Published

on

The problem of stray animals is not ending

ਲੁਧਿਆਣਾ : ਸਮਾਰਟ ਸਿਟੀ ਕਹੇ ਜਾਣ ਵਾਲੇ ਸ਼ਹਿਰ ਲੁਧਿਆਣਾ ‘ਚ ਸ਼ਹਿਰ ਵਾਸੀਆਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ‘ਚ ਆਵਾਰਾ ਪਸ਼ੂਆਂ ਦੀ ਸਮੱਸਿਆ ਵੀ ਸ਼ਾਮਿਲ ਹੈ ਪਰ ਇਸ ਸਮੱਸਿਆ ਦਾ ਕੋਈ ਠੋਸ ਹੱਲ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ। ਸੜਕਾਂ ਵਿਚਕਾਰ ਹੀ ਆਵਾਰਾ ਪਸ਼ੂਆਂ ਦੇ ਖੜੇ੍ਹ ਰਹਿਣ ਕਾਰਨ ਹੋਏ ਹਾਦਸਿਆਂ ‘ਚ ਅਨੇਕਾਂ ਹੀ ਲੋਕ ਜ਼ਖ਼ਮੀ ਹੋ ਚੁੱਕੇ ਹਨ ਅਤੇ ਲੋਕਾਂ ਦੇ ਮਨਾ ‘ਚ ਨਾਰਾਜ਼ਗੀ ਵੀ ਪਾਈ ਜਾ ਰਹੀ ਹੈ।

ਅਕਸਰ ਦੇਖਿਆ ਗਿਆ ਹੈ ਕਿ ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਵੀ ਆਵਾਰਾ ਪਸ਼ੂ ਲੰਬਾ ਸਮਾਂ ਖੜ੍ਹਾ ਰਹਿਣ ਦੇ ਨਾਲ-ਨਾਲ ਅਨੇਕਾਂ ਵਾਰ ਆਪਸ ‘ਚ ਭਿੜ ਵੀ ਜਾਂਦੇ ਹਨ, ਜਿਸ ਨਾਲ ਟ੍ਰੈਫਿਕ ਜਾਮ ਹੋਣ ਦੇ ਨਾਲ-ਨਾਲ ਹਾਦਸੇ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਸੰਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਠੋਸ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ।

ਆਵਾਰਾ ਪਸ਼ੂਆਂ ਨੂੰ ਗਊਸ਼ਾਲਾ ਤੇ ਹੋਰ ਥਾਵਾਂ ਤੇ ਭੇਜਿਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੰਬੰਧੀ ਸ਼ਹਿਰ ਦੇ ਵਪਾਰੀ ਆਗੂ ਤੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਰਾਜਾ ਨੇ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਠੋਸ ਕਾਰਵਾਈਆਂ ਕਰੇ।

Facebook Comments

Trending