Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਵਲੋਂ 35000 ਮੁਲਾਜ਼ਮ ਕੀਤੇ ਜਾਣਗੇ ਪੱਕੇ

Published

on

The Punjab Government will make 35000 permanent employees

ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਰ ਦੇ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਗਰੁੱਪ ਸੀ ਤੇ ਗਰੁੱਪ ਡੀ ਦੇ 35 ਹਜ਼ਾਰ ਮੁਲਾਜ਼ਮ ਪੱਕੇ ਹੋਣਗੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਖਾਕਾ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਵਿਚ ਕਾਨੂੰਨ ਬਣਾ ਕੇ ਪਾਸ ਕਰ ਦਿੱਤਾ ਜਾਵੇਗਾ।

ਉਨ੍ਹਾਂ ਅਧਿਆਪਕਾਂ ਲਈ ਵੀ ਕਿਹਾ ਕਿ ਉਨ੍ਹਾਂ ਲਈ ਵੀ ਜਲਦ ਹੀ ਰਾਹ ਕੱਢ ਲਿਆ ਜਾਵੇਗਾ। ਹੁਣ ਪੰਜਾਬ ਵਿਚ ਕੋਈ ਵੀ ਬੇਰੁਜ਼ਗਾਰ ਜਾਂ ਮੁਲਾਜ਼ਮ ਧਰਨੇ ਨਹੀਂ ਲਾਵੇਗਾ। ਉਨ੍ਹਾਂ ਲਈ ਬਿਹਤਰ ਫੈਸਲੇ ਜਲਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਧਰਨਾ ਤੇ ਲਾਠੀਚਾਰਜ ਮੁਕਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਰੇ ਅਫ਼ਸਰਾਂ ਤੇ ਚੀਫ਼ ਸੈਕਟਰੀ ਨਾਲ ਪੂਰੀ ਗੱਲਬਾਤ ਕਰਕੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਆਊਟ ਸੋਰਸਿੰਗ ਤੇ ਠੇਕਾ ਪ੍ਰਣਾਲੀ ਤੋਂ ਮੁਲਾਜ਼ਮਾਂ ਨੂੰ ਰਾਹਤ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਅੱਜ ਤੋਂ ਕੋਈ ਵੀ ਮੁਲਾਜ਼ਮ ਪਾਣੀ ਵਾਲੀ ਟੈਂਕੀ ’ਤੇ ਨਹੀਂ ਚਡ਼੍ਹੇਗਾ। ਉਨ੍ਹਾਂ ਕਿਹਾ ਹੁਣ ਤੋਂ ਪੰਜਾਬ ਵਿਚ ਨਾ ਕੋਈ ਕੱਚਾ ਘਰ ਰਹੇਗਾ ਤੇ ਨਾ ਹੀ ਕੱਚਾ ਮੁਲਾਜ਼ਮ।

Facebook Comments

Trending