ਜਲਾਲਾਬਾਦ: ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਿਸਾਨਾਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਦੂਜੇ ਪਾਸੇ ਇਲਾਕੇ ਦੇ ਕਈ ਪਿੰਡਾਂ ਵਿੱਚ ਮੀਂਹ ਗਰੀਬ ਲੋਕਾਂ ਲਈ ਕਹਿਰ ਸਾਬਤ ਹੋ ਰਿਹਾ ਹੈ। ਜਲਾਲਾਬਾਦ ਦੇ ਪਿੰਡ ਘੁਬਾਇਆ ਵਿੱਚ ਦਿਹਾੜੀਦਾਰ ਮਜ਼ਦੂਰ ਪਰਿਵਾਰ ਦੇ ਪੱਕੇ ਮਕਾਨ ਦੀ ਛੱਤ ਡਿੱਗਣ ਨਾਲ ਘਰ ਦਾ ਕੀਮਤੀ ਸਾਮਾਨ ਸੜ ਕੇ ਮਲਬੇ ਹੇਠ ਦੱਬ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਘੁਬਾਇਆ ਦੇ ਮਜ਼ਦੂਰ ਰਾਜ ਸਿੰਘ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ। ਕੱਲ੍ਹ ਸਵੇਰੇ ਜਦੋਂ ਤੇਜ਼ ਮੀਂਹ ਸ਼ੁਰੂ ਹੋਇਆ ਤਾਂ ਉਹ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਪਣੇ ਕਮਰੇ ਵਿੱਚ ਚਲਾ ਗਿਆ। ਕੁਝ ਸਮੇਂ ਬਾਅਦ ਬਾਲੇ ਦੀ ਚਾਲ ਕਾਰਨ ਅਚਾਨਕ ਮਿੱਟੀ ਡਿੱਗ ਗਈ ਅਤੇ ਉਹ ਆਪਣੇ ਪਰਿਵਾਰ ਸਮੇਤ ਕਮਰੇ ਤੋਂ ਬਾਹਰ ਆ ਗਿਆ।
ਕੁਝ ਹੀ ਸਮੇਂ ਵਿੱਚ ਮਕਾਨ ਦੀ ਛੱਤ ਡਿੱਗ ਗਈ ਅਤੇ ਅੰਦਰ ਪਿਆ ਸਾਰਾ ਸਾਮਾਨ ਮਲਬਾ ਡਿੱਗਣ ਕਾਰਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੀੜਤ ਨੇ ਦੱਸਿਆ ਕਿ ਉਸ ਦੇ ਪਰਿਵਾਰ ਦਾ ਇਕ ਹੀ ਘਰ ਹੈ। ਇਸ ਵਿਚ ਉਹ ਆਪਣਾ ਜੀਵਨ ਬਤੀਤ ਕਰ ਰਿਹਾ ਹੈ। ਛੱਤ ਡਿੱਗਣ ਕਾਰਨ ਉਹ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਹੋ ਗਿਆ ਹੈ। ਪੀੜਤ ਰਾਜ ਸਿੰਘ ਅਤੇ ਉਸਦੇ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਮਕਾਨ ਬਣਾਉਣ ਲਈ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਸਮੇਤ ਉੱਥੇ ਰਹਿ ਸਕਣ।