ਲੁਧਿਆਣਾ : ਖ਼ਾਲਸਾ ਕਾਲਜ ਫ਼ਾਰ ਵੁਮੈਨ, ਸਿਵਲ ਲਾਈਨਜ਼, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪੀਜੀਡੀਸੀਏ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਸਿੰਗਲਾ ਨੇ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਗੁਰਲੀਨ ਕੌਰ ਨੇ 94.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਅੰਜਲੀ ਨੇ ਯੂਨੀਵਰਸਿਟੀ ਵਿੱਚ 7ਵਾਂ ਸਥਾਨ ਹਾਸਲ ਕੀਤਾ ਹੈ ਅਤੇ 91.9 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ ਜਦਕਿ ਨੈਨਸੀ ਨੇ 91.4 ਪ੍ਰਤੀਸ਼ਤ ਅੰਕਾਂ ਨਾਲ 10ਵਾਂ ਸਥਾਨ ਪ੍ਰਾਪਤ ਕੀਤਾ ਹੈ।
ਕਾਲਜ ਦੇ ਟਾਪਰ ਪਲਕ ਸਿੰਗਲਾ, ਗੁਰਲੀਨ ਕੌਰ, ਅੰਜਲੀ ਅਤੇ ਨੈਨਸੀ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੀ ਮਿਹਨਤ ਅਤੇ ਸਮੇਂ ਦੇ ਪਾਬੰਦ ਹੋਣ ਨੂੰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਪ੍ਰਿੰਸੀਪਲ ਦੇ ਆਸ਼ੀਰਵਾਦ ਅਤੇ ਸਮਰਥਨ ਨੇ ਉਨ੍ਹਾਂ ਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।