ਲੁਧਿਆਣਾ : ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਫੇਸ 2 ‘ਚ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਕੰਨ ‘ਚ ਸੋਨੇ ਦੀ ਵਾਲੀ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਅਵਤਾਰ ਕੌਰ ਵਾਸੀ ਫੇਸ 2 ਦੁਗਰੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਘਰ ਤੋਂ ਮਾਰਕੀਟ ਜੂਸ ਲੈਣ ਲਈ ਜਾ ਰਹੀ ਸੀ, ਜਦੋਂ ਉਹ ਆਪਣੇ ਘਰ ਦੇ ਨੇੜੇ ਪਹੁੰਚੀ ਤਾਂ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੇ ਕੰਨ ਵਿਚ ਪਾਈ ਸੋਨੇ ਦੀ ਵਾਲੀ ਖੋਹ ਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇੇ।