ਲੁਧਿਆਣਾ : ਚੰਦਰ ਨਗਰ ‘ਚ ਇਕ ਸਾਈਕਲ ਸਵਾਰ ਲੁਟੇਰਾ ਨੌਜਵਾਨ ਪਾਸੋਂ ਮੋਬਾਇਲ ਖੋਹ ਕੇ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਚੰਦਰ ਨਗਰ ਦੇ ਰਹਿਣ ਵਾਲੇ ਵਿਨੋਦ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਘਰ ਦੇ ਬਾਹਰ ਜਾ ਰਿਹਾ ਸੀ ਕਿ ਇਸ ਦੌਰਾਨ ਉੱਥੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਤੇ ਉਸ ਪਾਸੋਂ ਮੋਬਾਇਲ ਖੋਹ ਕੇ ਫ਼ਰਾਰ ਹੋ ਗਿਆ। ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ।