Connect with us

ਅਪਰਾਧ

ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਸਵਾਰ ਵਿਅਕਤੀ ਕੀਤੀ ਲੁੱਟ

Published

on

ਲੁਧਿਆਣਾ : ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਅਮਲਤਾਸ ਟਾਈਗਰ ਸਫਾਰੀ ਨੇੜੇ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ ‘ਤੇ ਇਕ ਵਿਅਕਤੀ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ ਧਰਮਿੰਦਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਫਿਲੌਰ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਜਦੋਂ ਟਾਈਗਰ ਸਫਾਰੀ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਉਨ੍ਹਾਂ ਦੇ ਹੱਥਾਂ ‘ਚ ਹਥਿਆਰ ਫੜੇ ਤਿੰਨ ਲੁਟੇਰੇ ਉਸ ਦਾ ਮੋਬਾਈਲ ਫ਼ੋਨ ਅਤੇ ਪਰਸ ਖੋਹ ਕੇ ਭੱਜ ਗਏ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ |

Facebook Comments

Trending