Connect with us

ਪੰਜਾਬ ਨਿਊਜ਼

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਪਿੰਡ ਮੂਸੇ ਵਿਖੇ ਮਨਾਈ ਗਈ, ਪਿਤਾ ਬਲਕੌਰ ਸਿੰਘ ਨੇ ਕਹੀ ਇਹ ਗੱਲ

Published

on

ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਬੀਤ ਚੁੱਕੇ ਹਨ। ਇਸ ਨੂੰ ਪੂਰੀ ਦੁਨੀਆ ਵਿੱਚ ਕਾਲੇ ਦਿਵਸ ਵਜੋਂ ਮਨਾਇਆ ਗਿਆ। ਇਸ ਦੌਰਾਨ ਕਈ ਕਲਾਕਾਰਾਂ ਨੇ ਪੋਸਟਾਂ ਸ਼ੇਅਰ ਕਰਕੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਅਤੇ ਇਨਸਾਫ ਦੀ ਮੰਗ ਵੀ ਕੀਤੀ।ਦੂਜੇ ਪਾਸੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਉਨ੍ਹਾਂ ਦੀ ਦੂਜੀ ਬਰਸੀ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸੰਖੇਪ ਰੂਪ ਵਿੱਚ ਮਨਾਈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਦੇਸ਼-ਵਿਦੇਸ਼ ਵਿੱਚ ਕਈ ਸਮਾਗਮ ਕਰਵਾਏ ਗਏ। ਇਸ ਦੌਰਾਨ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਕਾਫੀ ਭਾਵੁਕ ਹੁੰਦੇ ਨਜ਼ਰ ਆਏ। ਮਾਂ ਚਰਨ ਕੌਰ ਨੇ 29 ਮਈ ਨੂੰ ਆਪਣੇ ਬੇਟੇ ਨੂੰ ਯਾਦ ਕਰਦਿਆਂ ਇੱਕ ਵਾਰ ਫਿਰ ਇੱਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਨੇ ਸਾਰਿਆਂ ਦੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ।

ਜ਼ਿਕਰਯੋਗ ਹੈ ਕਿ 29 ਮਈ ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਮਸ਼ਹੂਰ ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ‘ਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਗਈ ਸੀ। ਭੋਗ ਸਮਾਗਮ ਉਪਰੰਤ ਸਟੇਜ ਤੋਂ ਜੀਤ ਮਹਿੰਦਰ ਸਿੰਘ ਯਾਦਵ, ਪੀਰ ਮੁਹੰਮਦ ਅਤੇ ਬਲਕੌਰ ਸਿੰਘ ਸਿੱਧੂ ਨੇ ਸੰਬੋਧਨ ਕੀਤਾ।ਬਲਕੌਰ ਸਿੰਘ ਸਿੱਧੂ ਨੇ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਜਾਰੀ ਰੱਖਣ ਦਾ ਐਲਾਨ ਕੀਤਾ। ਦੂਜੇ ਪਾਸੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਵਿਖੇ ਲਗਾਏ ਗਏ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਮਾਪਿਆਂ ਨੇ ਸ਼ਰਧਾਂਜਲੀ ਭੇਟ ਕੀਤੀ।

 

 

Facebook Comments

Trending